CM’s Swearing-In Ceremony: ਆਂਧਰਾ ਪ੍ਰਦੇਸ਼ ਅਤੇ ਉੜੀਸਾ 'ਚ 12 ਜੂਨ ਨੂੰ ਹੋਵੇਗਾ ਮੁੱਖ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਵੀ ਇਨ੍ਹਾਂ ਪ੍ਰੋਗਰਾਮਾਂ 'ਚ ਸ਼ਿਰਕਤ ਕਰਨਗੇ

CM’s Swearing-In Ceremony

CM’s Swearing-In Ceremony: ਆਂਧਰਾ ਪ੍ਰਦੇਸ਼ ਅਤੇ ਉੜੀਸਾ ਦੋਵਾਂ ਵਿੱਚ 12 ਜੂਨ ਨੂੰ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਵੀ ਇਨ੍ਹਾਂ ਪ੍ਰੋਗਰਾਮਾਂ 'ਚ ਸ਼ਿਰਕਤ ਕਰਨਗੇ। 

ਭਾਜਪਾ ਦੇ ਉੜੀਸਾ ਇੰਚਾਰਜ ਵਿਜੇਪਾਲ ਸਿੰਘ ਤੋਮਰ ਨੇ ਦੱਸਿਆ ਕਿ ਸਹੁੰ ਚੁੱਕ ਸਮਾਗਮ ਭੁਵਨੇਸ਼ਵਰ ਦੇ ਜਨਤਾ ਮੈਦਾਨ 'ਚ ਹੋਣਾ ਹੈ। ਇਸ ਸਮਾਗਮ ਤੋਂ ਪਹਿਲਾਂ ਪੀਐਮ ਮੋਦੀ ਭਾਜਪਾ ਨੂੰ ਬਹੁਮਤ ਦੇਣ ਲਈ ਲੋਕਾਂ ਦਾ ਧੰਨਵਾਦ ਕਰਨ ਲਈ ਭੁਵਨੇਸ਼ਵਰ ਵਿੱਚ ਰੋਡ ਸ਼ੋਅ ਵੀ ਕਰਨਗੇ। 

ਇਸ ਦੇ ਨਾਲ ਹੀ ਚੰਦਰਬਾਬੂ ਨਾਇਡੂ ਗੰਨਾਵਰਮ ਹਵਾਈ ਅੱਡੇ ਨੇੜੇ ਕੇਸਰਪੱਲੀ ਆਈਟੀ ਪਾਰਕ ਵਿੱਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।