ਮੌਸਮ ਰਿਪੋਰਟ : ਮੱਧ ਪ੍ਰਦੇਸ਼, ਦਿੱਲੀ ਅਤੇ ਪੰਜਾਬ ਸਮੇਤ ਕਈ ਸੂਬਿਆਂ 'ਚ ਭਾਰੀ ਬਾਰਿਸ਼ ਦਾ ਅਨੁਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੌਸਮ ਵਿਭਾਗ ਨੇ ਅਗਾਮੀ 24 ਘੰਟਿਆਂ ਦੌਰਾਨ ਰਾਜਸਥਾਨ ਦੇ ਦੱਖਣੀ ਅਤੇ ਪੂਰਬੀ ਹਿੱਸਿਆਂ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।

Heavy Rain Mumbai

ਨਵੀਂ ਦਿੱਲੀ : ਮੌਸਮ ਵਿਭਾਗ ਨੇ ਅਗਾਮੀ 24 ਘੰਟਿਆਂ ਦੌਰਾਨ ਰਾਜਸਥਾਨ ਦੇ ਦੱਖਣੀ ਅਤੇ ਪੂਰਬੀ ਹਿੱਸਿਆਂ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਉਥੇ ਉਤਰ ਅਤੇ ਮੱਧ ਭਾਰਤ ਵਿਚ ਅਗਲੇ ਚਾਰ-ਪੰਜ ਦਿਨਾਂ ਵਿਚ ਮਾਨਸੂਨ ਦੀ ਬਾਰਿਸ਼ ਰਫ਼ਤਾਰ ਫੜੇਗੀ। ਤੱਟੀ ਮਹਾਰਾਸ਼ਟਰ ਅਤੇ ਗੋਆ ਵਿਚ ਭਾਰੀ ਬਰਸਾਤ ਜਾਰੀ ਰਹੇਗੀ। ਮੁੰਬਈ ਵਿਚ ਇਸ ਵਾਰ ਸਭ ਤੋਂ ਜ਼ਿਆਦਾ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਇਸ ਵਜ੍ਹਾ ਨਾਲ ਸਕੂਲ ਅਤੇ ਕਾਲਜਾਂ ਨੂੰ ਬੰਦ ਕਰਨਾ ਪਿਆ। 

Related Stories