ਸ਼੍ਰੀਲੰਕਾ 'ਚ ਆਰਥਿਕ ਸੰਕਟ ਜਾਰੀ, ਕਾਂਗਰਸ ਸ਼੍ਰੀਲੰਕਾ ਦੇ ਲੋਕਾਂ ਦੇ ਨਾਲ ਹੈ- ਸੋਨੀਆ ਗਾਂਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਂਗਰਸ ਪਾਰਟੀ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਸ਼੍ਰੀਲੰਕਾ ਨੂੰ ਹਰ ਸੰਭਵ ਮਦਦ ਅਤੇ ਸਮਰਥਨ ਦੇਣ ਦੀ ਵੀ ਕੀਤੀ ਅਪੀਲ

Sonia Gandhi

 

ਸ੍ਰੀਲੰਕਾ ਵਿੱਚ ਆਰਥਿਕ ਸੰਕਟ ਜਾਰੀ ਹੈ। ਇਸ ਦੌਰਾਨ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਵੀ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਸ਼੍ਰੀਲੰਕਾ ਦੇ ਹਾਲਾਤ 'ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ ਬਿਆਨ ਸਾਹਮਣੇ ਆਇਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ, "ਕਾਂਗਰਸ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਸ਼੍ਰੀਲੰਕਾ ਅਤੇ ਇਸ ਦੇ ਲੋਕਾਂ ਨਾਲ ਆਪਣੀ ਇਕਜੁੱਟਤਾ ਪ੍ਰਗਟ ਕਰਦੀ ਹੈ ਅਤੇ ਉਮੀਦ ਕਰਦੀ ਹੈ ਕਿ ਉਹ ਇਸ 'ਤੇ ਕਾਬੂ ਪਾਉਣ ਦੇ ਯੋਗ ਹੋਣਗੇ।"

 

ਅਸੀਂ ਉਮੀਦ ਕਰਦੇ ਹਾਂ ਕਿ ਭਾਰਤ ਸ਼੍ਰੀਲੰਕਾ ਦੇ ਲੋਕਾਂ ਅਤੇ ਸਰਕਾਰ ਦੀ ਮਦਦ ਕਰਨਾ ਜਾਰੀ ਰੱਖੇਗਾ ਕਿਉਂਕਿ ਉਹ ਮੌਜੂਦਾ ਸਥਿਤੀ ਨਾਲ ਨਜਿੱਠਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇੰਡੀਅਨ ਨੈਸ਼ਨਲ ਕਾਂਗਰਸ ਸ੍ਰੀਲੰਕਾ ਵਿੱਚ ਬਦਲਦੇ ਸਿਆਸੀ ਹਾਲਾਤਾਂ ਤੋਂ ਚਿੰਤਤ ਹੈ ਅਤੇ ਉਨ੍ਹਾਂ 'ਤੇ ਨਜ਼ਰ ਰੱਖ ਰਹੀ ਹੈ। ਆਰਥਿਕ ਚੁਣੌਤੀਆਂ, ਵਧਦੀਆਂ ਕੀਮਤਾਂ ਅਤੇ ਭੋਜਨ, ਈਂਧਨ ਅਤੇ ਜ਼ਰੂਰੀ ਵਸਤਾਂ ਦੀ ਕਮੀ ਨੇ ਉੱਥੋਂ ਦੇ ਲੋਕਾਂ ਲਈ ਬਹੁਤ ਮੁਸ਼ਕਿਲਾਂ ਅਤੇ ਦੁੱਖ ਪੈਦਾ ਕੀਤੇ ਹਨ।

 

 

ਕਾਂਗਰਸ ਪਾਰਟੀ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਸ਼੍ਰੀਲੰਕਾ ਅਤੇ ਇਸ ਦੇ ਲੋਕਾਂ ਨਾਲ ਆਪਣੀ ਇਕਮੁੱਠਤਾ ਪ੍ਰਗਟ ਕਰਦੀ ਹੈ ਅਤੇ ਉਮੀਦ ਕਰਦੀ ਹੈ ਕਿ ਉਹ ਇਨ੍ਹਾਂ ਮੁਸੀਬਤਾਂ ਨੂੰ ਪਾਰ ਕਰਨ ਵਿੱਚ ਕਾਮਯਾਬ ਹੋ ਜਾਵੇਗੀ। ਅਸੀਂ ਉਮੀਦ ਕਰਦੇ ਹਾਂ ਕਿ ਭਾਰਤ ਇਨ੍ਹਾਂ ਮੁਸ਼ਕਲ ਹਾਲਾਤਾਂ ਨਾਲ ਨਜਿੱਠਣ ਲਈ ਸ਼੍ਰੀਲੰਕਾ ਦੇ ਲੋਕਾਂ ਅਤੇ ਉਥੋਂ ਦੀ ਸਰਕਾਰ ਦੀ ਮਦਦ ਕਰਨਾ ਜਾਰੀ ਰੱਖੇਗਾ।

 

 

ਕਾਂਗਰਸ ਪਾਰਟੀ ਅੰਤਰਰਾਸ਼ਟਰੀ ਭਾਈਚਾਰੇ ਨੂੰ ਸ਼੍ਰੀਲੰਕਾ ਨੂੰ ਹਰ ਸੰਭਵ ਮਦਦ ਅਤੇ ਸਮਰਥਨ ਦੇਣ ਦੀ ਵੀ ਅਪੀਲ ਕਰਦੀ ਹੈ। ਦੂਜੇ ਪਾਸੇ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਸਰਕਾਰ ਸ਼੍ਰੀਲੰਕਾ ਵਿੱਚ ਮੌਜੂਦਾ ਆਰਥਿਕ ਸੰਕਟ ਨਾਲ ਨਜਿੱਠਣ ਲਈ ਹਰ ਸੰਭਵ ਮਦਦ ਅਤੇ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਅੱਗੇ ਕਿਹਾ- ਭਾਰਤ ਅਤੇ ਸ਼੍ਰੀਲੰਕਾ ਦੇ ਦੁਵੱਲੇ ਸਬੰਧ ਬਿਹਤਰ ਹਨ।