ਰਾਜਧਾਨੀ ਦਿੱਲੀ 'ਚ ਲਗਾਤਾਰ ਮੀਂਹ ਤੋਂ ਬਾਅਦ ਕੇਜਰੀਵਾਲ ਨੇ ਬੁਲਾਈ ਬੈਠਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਯਮੁਨਾ ਦੇ ਵਧਦੇ ਪਾਣੀ ਦੇ ਪੱਧਰ 'ਤੇ ਹੋਵੇਗੀ ਚਰਚਾ

CM Kejriwal

 

 ਨਵੀਂ ਦਿੱਲੀ: ਦਿੱਲੀ 'ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਸ਼ਹਿਰ ਦੀ ਸਥਿਤੀ ਨੂੰ ਦੇਖਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬਾਅਦ ਦੁਪਹਿਰ ਸਕੱਤਰੇਤ 'ਚ ਮੀਟਿੰਗ ਬੁਲਾਈ। ਮੰਤਰੀ ਸੌਰਭ ਭਾਰਦਵਾਜ, ਆਤਿਸ਼ੀ ਅਤੇ ਸਬੰਧਤ ਅਧਿਕਾਰੀ ਮੀਟਿੰਗ ਵਿਚ ਸ਼ਾਮਲ ਹੋਣਗੇ। ਬੈਠਕ 'ਚ ਯਮੁਨਾ ਨਦੀ ਦੇ ਪੱਧਰ 'ਚ ਵਾਧੇ 'ਤੇ ਵੀ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਲਗਾਤਾਰ ਮੀਂਹ ਕਾਰਨ ਵਿਗੜੀ ਸਥਿਤੀ,ਪ੍ਰਸ਼ਾਸਨ ਵਲੋਂ ਸ਼ਹਿਰ ਨੂੰ 18 ਜ਼ੋਨਾਂ 'ਚ ਗਿਆ ਵੰਡਿਆ

ਇਸ ਦੇ ਨਾਲ ਹੀ, ਦਿੱਲੀ-ਐਨਸੀਆਰ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਮੌਸਮ ਵਿਭਾਗ ਦੀ ਚੇਤਾਵਨੀ ਦੇ ਮੱਦੇਨਜ਼ਰ, ਦਿੱਲੀ ਸਰਕਾਰ ਨੇ ਸੋਮਵਾਰ ਨੂੰ ਐਮਸੀਡੀ, ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਕਰਨ ਦੇ ਆਦੇਸ਼ ਦਿਤੇ ਹਨ। ਇਸ ਸਬੰਧੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਦਸਿਆ ਕਿ ਦੋ ਦਿਨਾਂ ਤੋਂ ਪੈ ਰਹੀ ਬਾਰਸ਼ ਨੂੰ ਦੇਖਦੇ ਹੋਏ ਸਾਰੇ ਸਕੂਲ ਇੱਕ ਦਿਨ ਲਈ ਬੰਦ ਕਰ ਦਿੱਤੇ ਗਏ ਹਨ। ਸਕੂਲ ਖੋਲ੍ਹਣ ਦਾ ਫੈਸਲਾ ਸੋਮਵਾਰ ਨੂੰ ਮੌਸਮ ਦੀ ਸਥਿਤੀ ਨੂੰ ਦੇਖ ਕੇ ਹੀ ਲਿਆ ਜਾਵੇਗਾ। 

ਇਹ ਵੀ ਪੜ੍ਹੋ: ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਵੀ ਭਾਰੀ ਮੀਂਹ ਪੈਣ ਦੀ ਚੇਤਾਵਨੀ, ਖ਼ਤਰੇ ਦੇ ਨਿਸ਼ਾਨ ਤੋਂ ਉਪਰ ਨਦੀਆਂ ਅਤੇ ਨਹਿਰਾਂ

ਮੌਸਮ ਵਿਭਾਗ ਨੇ ਸੋਮਵਾਰ ਨੂੰ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਸਵੇਰੇ ਬੱਦਲਵਾਈ ਰਹੇਗੀ ਅਤੇ ਦੁਪਹਿਰ ਨੂੰ ਮੀਂਹ ਪੈ ਸਕਦਾ ਹੈ। ਵੱਧ ਤੋਂ ਵੱਧ ਤਾਪਮਾਨ 31 ਤੱਕ ਵਧ ਸਕਦਾ ਹੈ ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦੇ ਆਸ-ਪਾਸ ਹੋ ਸਕਦਾ ਹੈ। ਇਸ ਦੇ ਨਾਲ ਹੀ ਵਿਭਾਗ ਨੇ 15 ਜੁਲਾਈ ਤੱਕ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।