ਕਰੋਲ ਬਾਗ ਸਕੂਲ ਨੇ ਮਨਾਇਆ ਗੁਰੂ ਹਰਿ ਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਕਰੋਲ ਬਾਗ ਵਿਖੇ ਨਤਮਸਤਕ ਹੋ ਕੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ..............
ਨਵੀਂ ਦਿੱਲੀ: ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਕਰੋਲ ਬਾਗ ਵਿਖੇ ਨਤਮਸਤਕ ਹੋ ਕੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਸਕੂਲ ਦੀ ਹੈਡ ਗਰਲ ਦੁਆਰਾ ਨੌਵੇਂ ਮਹੱਲੇ ਦੇ ਸਲੋਕਾਂ ਦੁਆਰਾ ਕੀਤੀ ਗਈ। ਇਸ ਉਪਰੰਤ ਸਹਿਜ ਪਾਠ ਦੀ ਸਮਾਪਤੀ ਕੀਤੀ ਗਈ। ਸਕੂਲ ਦੇ ਬੱਚਿਆਂ ਨੇ ਗੁਰਬਾਣੀ ਕੀਰਤਨ ਰਾਹੀ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ। ਨਰਸਰੀ ਦੇ ਬੱਚਿਆਂ ਨੇ ਮੂਲ ਮੰਤਰ ਦੇ ਪਾਠ ਨਾਲ ਸਮਾਗਮ ਦੀ ਅਰੰਭਤਾ ਕੀਤੀ।
ਉਸ ਤੋਂ ਬਾਅਦ ਕਈ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤੇ ਅਤੇ ਕਈ ਵਿਦਿਆਰਥੀਆਂ ਨੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਸ ਕਵਿਤਾ ਅਤੇ ਸਾਖੀਆਂ ਦੇ ਰੂਪ ਵਿਚ ਗਾਇਆ। ਕਵੀਸ਼ਰੀ ਦੇ ਗਾਇਨ ਨੇ ਸਾਰਿਆਂ ਦਾ ਮਨ ਮੋਹਿਆ। ਇਸ ਮੌਕੇ ਦਿੱਲੀ ਗੁਰਦਵਾਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਕੌਂਸਲਰ ਪਰਮਜੀਤ ਸਿੰਘ ਰਾਣਾ ਤੇ ਸਾਬਕਾ ਮੈਨੇਜਰ ਹਰਵਿੰਦਰਜੀਤ ਸਿੰਘ ਰਾਜਾ ਦਾ ਸਵਾਗਤ ਮੁੱਖ ਅਧਿਆਪਕਾ ਜਸਵਿੰਦਰ ਕੌਰ ਨੇ ਕੀਤਾ।
ਸ. ਰਾਣਾ ਨੇ ਆਪਣੇ ਵੱਡਮੁਲੇ ਵਿਚਾਰ ਸਾਰਿਆਂ ਨਾਲ ਸਾਂਝੇ ਕੀਤੇ। ਜਿਸ ਵਿਚ ਉਨ੍ਹਾਂ ਨੇ ਗੁਰਮਤਿ ਵਿਚਾਰਾਂ ਨੂੰ ਉਜਾਗਰ ਕੀਤਾ ਅਤੇ ਬਾਣੀ ਦੇ ਲੜ੍ਹ ਲੱਗਣ ਦੀ ਤਾਕੀਦ ਕੀਤੀ। ਇਸ ਤੋਂ ਬਾਅਦ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦੇ ਹੋਏ ਸਕੂਲ ਦੀ ਕਾਰਜਗੁਜਾਰੀ ਅਤੇ ਹੋ ਰਹੀਆਂ ਪ੍ਰਾਪਤੀਆਂ ਬਾਰੇ ਦਸਿਆ।