ਰਾਖਵਾਂਕਰਨ : ਪੂਰਾ ਮਹਾਰਾਸ਼ਟਰ ਬੰਦ, ਕਈ ਥਾਈਂ ਭੰਨਤੋੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਖਵਾਂਕਰਨ ਲਈ ਮਰਾਠਿਆਂ ਦੇ ਸੱਦੇ 'ਤੇ ਮੁੰਬਈ ਨੂੰ ਛੱਡ ਕੇ ਮਹਾਰਾਸ਼ਟਰ ਬੰਦ ਰਿਹਾ.............

Demonstrators

ਮੁੰਬਈ :  ਰਾਖਵਾਂਕਰਨ ਲਈ ਮਰਾਠਿਆਂ ਦੇ ਸੱਦੇ 'ਤੇ ਮੁੰਬਈ ਨੂੰ ਛੱਡ ਕੇ ਮਹਾਰਾਸ਼ਟਰ ਬੰਦ ਰਿਹਾ। ਕੁੱਝ ਥਾਈਂ ਪ੍ਰਦਰਸ਼ਨਕਾਰੀਆਂ ਵਲੋਂ ਭੰਨਤੋੜ ਕੀਤੀ ਗਈ ਅਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਗਿਆ। ਪੁਣੇ ਵਿਚ ਪ੍ਰਦਰਸ਼ਨਕਾਰੀਆਂ ਨੇ ਕੁਲੈਕਟਰੇਟ ਦੀ ਸੰਪਤੀ ਦੀ ਭੰਨਤੋੜ ਕੀਤੀ। ਕਰੀਬ ਪੰਜ ਹਜ਼ਾਰ ਪ੍ਰਦਰਸ਼ਨਕਾਰੀ ਸਵੇਰ ਸਮੇਂ ਕੁਲੈਕਟਰੋਰੇਟ ਦੇ ਬਾਹਰ ਇਕੱਠੇ ਹੋ ਗਏ। ਕੁੱਝ ਸਮੇਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਸੰਪਤੀ ਨੂੰ ਨੁਕਸਾਨ ਪਹੁੰਚਾਇਆ। ਕੁਲੈਕਟਰੇਟ ਨੇ ਦਸਿਆ ਕਿ ਪ੍ਰਦਰਸ਼ਨਕਾਰੀ ਉਸ ਨਾਲ ਗੱਲਬਾਤ ਕਰਨ ਲਈ ਆਏ ਸਨ।

ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਕਮਰੇ ਵਿਚ ਬੁਲਾ ਕੇ ਗੱਲਬਾਤ ਵੀ ਕੀਤੀ ਅਤੇ ਉਹ ਖ਼ੁਸ਼ ਹੋ ਕੇ ਬਾਹਰ ਨਿਕਲੇ ਪਰ ਬਾਅਦ ਵਿਚ ਪਤਾ ਲੱਗਾ ਕਿ ਉਨ੍ਹਾਂ ਸਰਕਾਰੀ ਸੰਪਤੀ ਦੀ ਭੰਨਤੋੜ ਕਰ ਦਿਤੀ ਹੈ। ਮਰਾਠਿਆਂ ਦਾ ਕਹਿਣਾ ਹੈ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੇ ਹਨ। (ਏਜੰਸੀ)