ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਏਮਜ਼ 'ਚ ਭਰਤੀ, ਪੀਐਮ ਮੋਦੀ ਸਮੇਤ ਕਈ ਨੇਤਾ ਪਹੁੰਚੇ ਏਮਜ਼

ਏਜੰਸੀ

ਖ਼ਬਰਾਂ, ਰਾਸ਼ਟਰੀ

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ੁੱਕਰਵਾਰ ਤਬੀਅਤ ਵਿਗੜਨ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ 'ਚ ...

Former finance minister Arun Jaitley admitted to AIIMS

ਨਵੀਂ ਦਿੱਲੀ : ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ੁੱਕਰਵਾਰ ਤਬੀਅਤ ਵਿਗੜਨ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿਥੇ ਉਨ੍ਹਾਂ ਨੂੰ ਮਾਹਿਰ ਡਾਕਟਰਾਂ ਦੀ ਦੇਖ-ਰੇਖ 'ਚ ਰੱਖਿਆ ਗਿਆ ਹੈ। ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਸਥਿਰ ਹੈ ਤੇ ਆਈ.ਸੀ.ਯੂ. 'ਚ ਹਨ, ਜਿਥੇ ਉਨ੍ਹਾਂ ਨੂੰ ਮਾਹਿਰ ਡਾਕਟਰਾਂ ਦੀ ਦੇਖ-ਰੇਖ 'ਚ ਰੱਖਿਆ ਗਿਆ ਹੈ।

ਇਸ ਸਬੰਧੀ ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ 66 ਸਾਲਾ ਜੇਤਲੀ ਨੂੰ ਹਸਪਤਾਲ ਦੇ ਕਾਰਡੀਓ-ਨਿਊਰੋ-ਸੈਂਟਰ ਵਿਖੇ ਸਵੇਰੇ 10 ਵਜੇ ਭਰਤੀ ਕਰਵਾਇਆ ਗਿਆ ਸੀ। ਇਸ ਸਬੰਧੀ ਇਕ ਸੂਤਰ ਨੇ ਦੱਸਿਆ ਕਿ ਉਨ੍ਹਾਂ ਨੂੰ ਡਾਕਟਰਾਂ ਦੀ ਦੇਖ-ਰੇਖ 'ਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐਾਡੋਕ੍ਰਿਨੋਲਾਜਿਸਟ, ਕਾਰਡੀਓਲਾਜਿਸਟ ਤੇ ਨੈਫਰੋਲਾਜਿਸਟ ਸਮੇਤ ਡਾਕਟਰਾਂ ਦੀ ਇਕ ਟੀਮ ਵਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਇਸੇ ਸਾਲ ਮਈ ਮਹੀਨੇ 'ਚ ਜੇਤਲੀ ਨੂੰ ਸਿਹਤ ਜਾਂਚ ਲਈ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਅਰੁਣ ਜੇਟਲੀ ਨੂੰ ਸਾਹ ਲੈਣ 'ਚ ਮੁਸ਼ਕਿਲ ਹੋ ਰਹੀ ਸੀ ਜਿਸ ਕਾਰਨ ਉਹਨਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ। ਉੱਥੇ ਹੀ ਦਸ ਦਈਏ ਕਿ ਅਰੁਣ ਜੇਟਲੀ ਦੀ ਖਰਾਬ ਸਿਹਤ ਦੀ ਜਾਣਕਾਰੀ ਜਿਵੇਂ ਹੀ ਬੀਜੇਪੀ ਨੂੰ ਮਿਲੀ ਤਾਂ ਉਹ ਅਰੁਣ ਜੇਟਲੀ ਨੂੰ ਮਿਲਣ ਲਈ AIIMS ‘ਚ ਪਹੁੰਚੇ।  

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪੀਐੱਮ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਈ ਵੱਡੇ ਨੇਤਾ ਉਹਨਾਂ ਨੂੰ ਦੇਖਣ ਲਈ ਪਹੁੰਚੇ। ਕਾਬਿਲੇਗੌਰ ਹੈ ਕਿ ਰਾਜਸਭਾ ਮੈਂਬਰ ਅਰੁਣ ਜੇਟਲੀ ਨੇ ਦੱਸਿਆ ਸੀ ਕਿ ਉਹ ਪਿਛਲੇ 18 ਮਹੀਨਿਆਂ ਤੋਂ ਸਿਹਤ ਸੰਬੰਧੀ ਗੰਭੀਰ ਚੁਣੌਤੀਆਂ ਦੇ ਨਾਲ ਜੂਝ ਰਹੇ ਹਨ ਜਿਸ ਕਾਰਨ ਉਹ ਕਿਸੇ ਵੀ ਵੱਡੀ ਜਿੰਮ੍ਹੇਵਾਰੀ ਤੋਂ ਦੂਰ ਰਹਿਣਾ ਚਾਹਦੇ ਹਨ। ਤਾਂ ਜੋ ਉਹ ਆਪਣੀ ਸਿਹਤ ਦਾ ਧਿਆਨ ਰੱਖ ਸਕਣ।