ਧਾਰਾ 370 ਹਟਣ ਤੋਂ ਬਾਅਦ ਪਹਿਲੀ ਵਾਰ ਕਸ਼ਮੀਰ ਪਹੁੰਚੇ ਰਾਹੁਲ ਗਾਂਧੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਪਹਿਲੀ ਵਾਰ ਜੰਮੂ-ਕਸ਼ਮੀਰ ਦੌਰੇ ’ਤੇ ਹਨ।

Rahul Gandhi demands restoration of full statehood for J&K

ਸ੍ਰੀਨਗਰ: ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਪਹਿਲੀ ਵਾਰ ਜੰਮੂ-ਕਸ਼ਮੀਰ ਦੌਰੇ ’ਤੇ ਹਨ। ਮੰਗਲਵਾਰ ਨੂੰ ਰਾਹੁਲ ਗਾਂਧੀ ਸ੍ਰੀਨਗਰ ਵਿਚ ਰਹੇ, ਜਿੱਥੇ ਉਹਨਾਂ ਨੇ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ। ਕਾਂਗਰਸ ਨੇਤਾ ਨੇ ਗਾਂਦਰਬਲ ਜ਼ਿਲ੍ਹੇ ਵਿਚ ਖੀਰਭਵਾਨੀ ਮੰਦਰ ਦੇ ਦਰਸ਼ਨ ਵੀ ਕੀਤੇ।

ਹੋਰ ਪੜ੍ਹੋ:  ਪੇਗਾਸਸ ਜਾਸੂਸੀ ਮਾਮਲੇ ’ਤੇ ਸਿਰਫ PM ਹੀ ਜਵਾਬ ਦੇ ਸਕਦੇ ਹਨ ਪਰ ਉਹ ਚੁੱਪ ਕਿਉਂ ਹਨ?- ਪੀ ਚਿਦੰਬਰਮ

ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਜੰਮੂ- ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜ ਦਿਵਾਉਣ ਦੇ ਪੱਖ ਵਿਚ ਹਨ, ਇਸ ਦੇ ਨਾਲ ਹੀ ਇੱਥੇ ਨਿਰਪੱਖ ਚੋਣਾਂ ਹੋਣੀਆਂ ਚਾਹੀਦੀਆਂ ਹਨ। ਰਾਹੁਲ ਗਾਂਧੀ ਨੇ ਇੱਥੇ ਜ਼ਿਕਰ ਕੀਤਾ ਕਿ ਉਹ ਵੀ ਕਸ਼ਮੀਰੀ ਪੰਡਤ ਹਨ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਹਜ਼ਰਤਬਲ ਦਰਗਾਹ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਰਾਹੁਲ ਗਾਂਧੀ ਗੁਰਦੁਆਰਾ ਸਾਹਿਬ ਅਤੇ ਸ਼ੇਖ ਹਮਜ਼ਾ ਮਖਦੁਮ ਦੀ ਮਜ਼ਾਰ ’ਤੇ ਵੀ ਗਏ।

ਹੋਰ ਪੜ੍ਹੋ: 12ਵੀਂ ਤੋਂ ਬਾਅਦ ਜਾਣਾ ਚਾਹੁੰਦੇ ਹੋ ਵਿਦੇਸ਼? ਜਾਣੋ ਕੀ ਹੈ ਤੁਹਾਡੇ ਲਈ Best Option 

ਦੱਸ ਦਈਏ ਕਿ ਰਾਹੁਲ ਗਾਂਧੀ ਬੀਤੇ ਦਿਨ ਜੰਮੂ-ਕਸ਼ਮੀਰ ਪਹੁੰਚੇ ਸਨ, ਇੱਥੇ ਉਹਨਾਂ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਗੁਲਾਮ ਅਹਿਮਦ ਮੀਰ ਦੇ ਬੇਟੇ ਦੇ ਵਿਆਹ ਵਿਚ ਸ਼ਿਰਕਤ ਕੀਤੀ ਸੀ। ਕਾਂਗਰਸ ਭਵਨ ਦਾ ਉਦਘਾਟਨ ਕਰਦਿਆਂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਰਾਹੁਲ ਗਾਂਧੀ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਭਾਰਤ ਦੀਆਂ ਸਾਰੀਆਂ ਸੰਸਥਾਵਾਂ 'ਤੇ ਹਮਲੇ ਕੀਤੇ ਜਾ ਰਹੇ ਹਨ, ਲੋਕਤੰਤਰੀ ਸੰਵਿਧਾਨ 'ਤੇ ਵੀ ਹਮਲਾ ਹੋ ਰਿਹਾ ਹੈ।

ਹੋਰ ਪੜ੍ਹੋ: Pegasus ਮਾਮਲਾ: SC ਵਿਚ ਸੁਣਵਾਈ ਸੋਮਵਾਰ ਤੱਕ ਮੁਲਤਵੀ, ਪਟੀਸ਼ਨਰਾਂ ਨੇ SIT ਜਾਂਚ ਦੀ ਰੱਖੀ ਮੰਗ

ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਉਹਨਾਂ ਤਾਕਤਾਂ ਖਿਲਾਫ਼ ਲੜਾਂਗੇ ਜੋ ਦੇਸ਼ ਨੂੰ ਵੰਡਣਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਮੈਂ ਪਿਆਰ ਅਤੇ ਸਤਿਕਾਰ ਨਾਲ ਇੱਥੇ ਆਇਆ ਹਾਂ ਅਤੇ ਮੈਨੂੰ ਉਮੀਦ ਹੈ ਕਿ ਜਲਦ ਹੀ ਪੂਰਨ ਰਾਜ ਦਾ ਦਰਜਾ ਬਹਾਲ ਹੋ ਜਾਵੇਗਾ। ਇਸ ਮੌਕੇ ਰਾਹੁਲ ਗਾਂਧੀ ਦੇ ਨਾਲ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਵੀ ਮੌਜੂਦ ਰਹੇ।