ਹਿਮਾਚਲ 'ਚ ਕੁਦਰਤ ਦਾ ਕਹਿਰ ਜਾਰੀ, ਸਿਰਮੌਰ ਜ਼ਿਲ੍ਹੇ ਵਿਚ ਫਟਿਆ ਬੱਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਕੋ ਪਰਿਵਾਰ ਦੇ 5 ਲੋਕ ਲਾਪਤਾ

photo

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿਚ ਵੀਰਵਾਰ ਨੂੰ ਬੱਦਲ ਫਟਣ ਕਾਰਨ ਇਕ ਹੀ ਪਰਿਵਾਰ ਦੇ ਪੰਜ ਮੈਂਬਰ ਲਾਪਤਾ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।

ਇਹ ਵੀ ਪੜ੍ਹੋ: 15 ਦਿਨ ਪਹਿਲਾਂ ਦੁਬਈ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਬਚਾਅ ਕਾਰਜ ਜਾਰੀ ਹੈ। ਬੱਦਲ ਫਟਣ ਨਾਲ ਯਮੁਨਾ ਦੀ ਮਹੱਤਵਪੂਰਨ ਸਹਾਇਕ ਨਦੀ ਗਿਰੀ ਨਦੀ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਦਰਿਆ ਦਾ ਪਾਣੀ ਨੇੜਲੇ ਰਿਹਾਇਸ਼ੀ ਇਲਾਕਿਆਂ ਵਿਚ ਦਾਖਲ ਹੋ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਿਰਮੌਰ ਵਿਚ ਬੱਦਲ ਫਟਣ ਕਾਰਨ ਭਾਰੀ ਤਬਾਹੀ ਹੋਈ ਹੈ।

ਇਹ ਵੀ ਪੜ੍ਹੋ: ਹਰਿਆਣਾ 'ਚ ਟਰੱਕ ਤੇ ਕਾਰ ਦੀ ਆਪਸ ਵਿਚ ਹੋਈ ਭਿਆਨਕ ਟੱਕਰ, 3 ਦੀ ਮੌਤ

ਇਕ ਅਧਿਕਾਰੀ ਨੇ ਦੱਸਿਆ ਕਿ ਕੁਲਦੀਪ ਸਿੰਘ ਦਾ ਘਰ ਮਲਬੇ ਹੇਠ ਦੱਬ ਗਿਆ ਅਤੇ ਘਰ 'ਚ ਕੁਝ ਲੋਕਾਂ ਦੇ ਫਸਣ ਦਾ ਖ਼ਦਸ਼ਾ ਹੈ। ਰਾਤ ਨੂੰ ਕਰੀਬ 70 ਪਰਿਵਾਰ ਆਪਣੇ ਘਰ ਛੱਡ ਕੇ ਰਾਸ਼ਟਰੀ ਰਾਜਮਾਰਗ ਦੇ ਨਾਲ ਸੁਰੱਖਿਅਤ ਸਥਾਨਾਂ 'ਤੇ ਚਲੇ ਗਏ ਹਨ।

ਸਥਾਨਕ ਅਧਿਕਾਰੀਆਂ ਦੇ ਮੌਕੇ 'ਤੇ ਪਹੁੰਚਣ ਤੋਂ ਪਹਿਲਾਂ ਹੀ ਇਲਾਕੇ ਦੇ ਲੋਕਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿਤਾ। ਉਪ ਮੰਡਲ ਮੈਜਿਸਟਰੇਟ ਜੀ.ਐਸ. ਚੀਮਾ ਨੇ ਕਿਹਾ ਕਿ ਤਬਾਹੀ ਤੋਂ ਪ੍ਰਭਾਵਿਤ ਪਿੰਡ ਤੱਕ ਪਹੁੰਚਣ ਦੇ ਯਤਨ ਕੀਤੇ ਜਾ ਰਹੇ ਹਨ ਕਿਉਂਕਿ ਮਲਬਾ ਡਿੱਗਣ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿਚ ਦੇਰੀ ਹੋ ਰਹੀ ਹੈ।