Jammu and Kashmir News : ਜੰਮੂ-ਕਸ਼ਮੀਰ ’ਚ ਅਤਿਵਾਦੀਆਂ ਨਾਲ ਮੁਕਾਬਲੇ ’ਚ 2 ਜਵਾਨ ਸ਼ਹੀਦ, 3 ਜ਼ਖਮੀ
Jammu and Kashmir News :ਜੰਗਲ ’ਚ ਲੁਕੇ ਅਤਿਵਾਦੀਆਂ ਨੇ ਕੀਤੀ ਅੰਨ੍ਹੇਵਾਹ ਗੋਲੀਬਾਰੀ, ਤਲਾਸ਼ੀ ਮੁਹਿੰਮ ਜਾਰੀ
Jammu and Kashmir News : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਜੰਗਲ ਖੇਤਰ ’ਚ ਸਨਿਚਰਵਾਰ ਨੂੰ ਅਤਿਵਾਦੀਆਂ ਨਾਲ ਮੁਕਾਬਲੇ ’ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।
ਅਧਿਕਾਰੀਆਂ ਨੇ ਦਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਦਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਇਲਾਕੇ ਦੇ ਅਹਲਾਨ ਗਗਰਮਾਂਡੂ ਜੰਗਲ ’ਚ ਮੁਕਾਬਲਾ ਹੋਇਆ।
ਅਧਿਕਾਰੀਆਂ ਨੇ ਦਸਿਆ ਕਿ ਤਲਾਸ਼ੀ ਦਲਾਂ ਨੂੰ ਦੇਖ ਕੇ ਜੰਗਲ ’ਚ ਲੁਕੇ ਅਤਿਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿਤੀ, ਜਿਸ ਤੋਂ ਬਾਅਦ ਭਿਆਨਕ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦਸਿਆ ਕਿ ਅਤਿਵਾਦੀਆਂ ਦੀ ਗੋਲੀਬਾਰੀ ’ਚ ਫੌਜ ਦੇ ਪੰਜ ਜਵਾਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਦੋ ਦੀ ਮੌਤ ਹੋ ਗਈ।
ਅਧਿਕਾਰੀਆਂ ਨੇ ਦਸਿਆ ਕਿ ਇਲਾਕੇ ’ਚ ਵਾਧੂ ਬਲ ਭੇਜੇ ਗਏ ਹਨ ਅਤੇ ਅਤਿਵਾਦੀਆਂ ਨੂੰ ਫੜਨ ਅਤੇ ਉਨ੍ਹਾਂ ਨੂੰ ਬੇਅਸਰ ਕਰਨ ਲਈ ਮੁਹਿੰਮ ਜਾਰੀ ਹੈ।
ਸ਼੍ਰੀਨਗਰ ਸਥਿਤ ਫੌਜ ਦੀ ਚਿਨਾਰ ਕੋਰ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪੋਸਟ ਕੀਤਾ, ‘‘ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਭਾਰਤੀ ਫੌਜ, ਜੰਮੂ ਕਸ਼ਮੀਰ ਪੁਲਿਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਨੇ ਅੱਜ ਅਨੰਤਨਾਗ ਦੇ ਕੋਕਰਨਾਗ ਇਲਾਕੇ ’ਚ ਸਾਂਝੀ ਮੁਹਿੰਮ ਸ਼ੁਰੂ ਕੀਤੀ। ਅਤਿਵਾਦੀਆਂ ਨਾਲ ਆਹਮੋ-ਸਾਹਮਣੇ ਹੋਣ ’ਤੇ ਗੋਲੀਬਾਰੀ ਉਦੋਂ ਸ਼ੁਰੂ ਹੋ ਗਈ।’’ (ਪੀਟੀਆਈ)
(For more news apart from Jammu and Kashmir encounter with terrorists 2 jawans martyred, 3 injured News in Punjabi, stay tuned to Rozana Spokesman)