ਦਿੱਲੀ 'ਚ ਤੇਜ਼ ਰਫ਼ਤਾਰ ਥਾਰ ਨੇ ਦੋ ਵਿਅਕਤੀਆਂ ਨੂੰ ਦਰੜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਕ ਵਿਅਕਤੀ ਦੀ ਹੋਈ ਮੌਤ, ਦੂਜਾ ਗੰਭੀਰ ਰੂਪ 'ਚ ਹੋਇਆ ਜ਼ਖਮੀ

Speeding Thar hits two people in Delhi

Speeding Thar hits two people in Delhi : ਰਾਜਧਾਨੀ ਨਵੀਂ ਦਿੱਲੀ ਦੇ 11 ਮੂਰਤੀ ਰੋਡ ਨੇੜੇ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਦਾ ਕਹਿਰ ਦੇਖਣ ਨੂੰ ਮਿਲਿਆ। ਤੇਜ਼ ਰਫਤਾਰ ਥਾਰ ਚਾਲਕ ਡਰਾਈਵਰ ਨੇ ਸੜਕ ਪਾਰ ਕਰ ਰਹੇ ਦੋ ਵਿਅਕਤੀਆਂ ਨੂੰ ਕੁਚਲ ਦਿੱਤਾ। ਜਿਸ ਕਾਰ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।


ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਥਾਰ ਗੱਡੀ ਦੇ ਚਾਲਕ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਗੱਡੀ ਵਿਚੋਂ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਕੀਤੀਆਂ ਹਨ ਅਤੇ ਇਹ ਹਾਦਸਾ ਰਾਸ਼ਟਰਪਤੀ ਭਵਨ ਤੋਂ ਮਹਿਜ 2 ਕਿਲੋਮੀਟਰ ਦੀ ਦੂਰੀ ’ਤੇ ਵਾਪਰਿਆ ਹੈ।