ਰਾਹੁਲ ਗਾਂਧੀ ਦਾ ਟਵੀਟ, 'ਸਰਕਾਰ ਨੇ ਦੇਸ਼ ਦਾ ਵਿਕਾਸ ਕਰ ਬਣਾ ਦਿੱਤੀ 'ਆਤਮ ਨਿਰਭਰ ਅੰਧੇਰ ਨਗਰੀ'
ਵਿਕਾਸ ਦੇ ਨਾਂ 'ਤੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਦਾ ਢੋਂਗ ਰਚਿਆ ਜਾ ਰਿਹਾ ਹੈ
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਹਰ ਰੋਜ਼ ਟਵੀਟ ਕਰ ਕੇ ਕਿਸੇ ਨਾ ਕਿਸੇ ਮੁੱਦੇ 'ਤੇ ਸਰਕਾਰ ਨੂੰ ਘੇਰ ਲੈਂਦੇ ਹਨ ਅਜੇ ਕੁੱਝ ਦਿਨ ਪਹਿਲਾਂ ਹੀ ਉਹਨਾਂ ਨੇ ਬੇਰੁਜ਼ਗਾਰੀ ਨੂੰ ਲੈ ਕੇ ਟਵੀਟ ਕੀਤਾ ਸੀ ਤੇ ਅੱਜ ਫਿਰ ਉਹਨਾਂ ਨੇ ਬੇਰੁਜ਼ਗਾਰੀ ਨੂੰ ਲੈ ਕੇ ਸਰਕਾਰ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਵਿਕਾਸ ਦੇ ਨਾਂ 'ਤੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਦਾ ਢੋਂਗ ਰਚਿਆ ਜਾ ਰਿਹਾ ਹੈ।
ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ, “ਦੇਸ਼ ਦਾ ਵਿਕਾਸ ਕਰਕੇ, ਇੱਕ‘ ਆਤਮ ਨਿਰਭਰ ਅੰਧੇਰ ਨਗਰੀ ਬਣਾ ਦਿੱਤੀ। ਉਹਨਾਂ ਨੇ ਬੇਰੁਜ਼ਗਾਰੀ ਨੂੰ ਲੈ ਕੇ ਇਕ ਅਖ਼ਬਾਰ ਦੀ ਕਟਿੰਗ ਵੀ ਪੋਸਟ ਕੀਤੀ ਹੈ ਜਿਸ ਵਿਚ ਇਹ ਕਿਹਾ ਗਿਆ ਹੈ ਕਿ ਰਾਸ਼ਟਰੀ ਅੰਕੜਾ ਦਫਤਰ ਦੇ ਅੰਕੜਿਆਂ ਅਨੁਸਾਰ ਇੱਕ ਸਾਲ ਵਿੱਚ ਬੇਰੁਜ਼ਗਾਰੀ 2.4 ਫੀਸਦੀ ਵਧ ਕੇ 19.3%ਹੋ ਗਈ ਹੈ।
ਇਹ ਵੀ ਪੜ੍ਹੋ - ਸੰਗਰੂਰ 'ਚ ਵਾਪਰਿਆ ਦਰਦਨਾਕ ਹਾਦਸਾ, ਕੰਮ ਕਰ ਰਹੇ ਦੋ ਮਜ਼ਦੂਰਾਂ ਨੂੰ ਲੱਗਿਆ ਕਰੰਟ, ਇਕ ਦੀ ਮੌਤ
ਇਸ ਦੇ ਨਾਲ ਹੀ ਦੱਸ ਦਈਏ ਕਿ ਵੀਰਵਾਰ ਨੂੰ ਰਾਸ਼ਟਰੀ ਅੰਕੜਾ ਦਫਤਰ ਨੇ ਦੇਸ਼ ਦੇ ਸ਼ਹਿਰੀ ਖੇਤਰਾਂ ਦੇ ਬੇਰੁਜ਼ਗਾਰੀ ਦੇ ਅੰਕੜੇ ਜਾਰੀ ਕੀਤੇ। ਇਨ੍ਹਾਂ ਅੰਕੜਿਆਂ ਅਨੁਸਾਰ ਪਿਛਲੇ ਇੱਕ ਸਾਲ ਵਿਚ ਸ਼ਹਿਰੀ ਬੇਰੁਜ਼ਗਾਰੀ ਦੀ ਦਰ ਵਿਚ 2.4 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਸ਼ਹਿਰੀ ਬੇਰੁਜ਼ਗਾਰੀ ਦੀ ਦਰ 7.8 ਫੀਸਦੀ ਤੋਂ ਵਧ ਕੇ 10.3 ਫੀਸਦੀ ਹੋ ਗਈ ਹੈ।