ਨਸ਼ੇ ਦੀ ਓਵਰਡੋਜ਼ ਕਾਰਨ 25 ਸਾਲਾ ਨੌਜਵਾਨ ਦੀ ਮੌਤ, 15 ਦਿਨ ਪਹਿਲਾਂ ਛੋਟੇ ਭਰਾ ਨੇ ਤੋੜਿਆ ਸੀ ਦਮ
15 ਦਿਨ ਪਹਿਲਾਂ ਹੀ ਮ੍ਰਿਤਕ ਨੌਜਵਾਨ ਦੇ ਛੋਟੇ ਭਰਾ ਦੀ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਈ ਸੀ।
Youth died due to drug overdose
ਏਲਨਾਬਾਦ: ਹਰਿਆਣਾ ਦੇ ਏਲਨਾਬਾਦ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਇਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਾਮਲਾ ਰਾਣੀਆ ਇਲਾਕੇ ਦਾ ਹੈ, ਮ੍ਰਿਤਕ ਨੌਜਵਾਨ ਦਾ ਨਾਂ ਬਲਵਿੰਦਰ ਸਿੰਘ ਉਰਫ਼ ਬਿੰਦੂ (25) ਹੈ। ਮਿਲੀ ਜਾਣਕਾਰੀ ਅਨੁਸਾਰ 15 ਦਿਨ ਪਹਿਲਾਂ ਹੀ ਮ੍ਰਿਤਕ ਨੌਜਵਾਨ ਦੇ ਛੋਟੇ ਭਰਾ ਦੀ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਈ ਸੀ।
ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਪੀੜਤ ਪਰਿਵਾਰ ਨੇ ਮੁੱਖ ਸੜਕ ’ਤੇ ਲਾਸ਼ ਰੱਖ ਕੇ ਪ੍ਰਦਰਸ਼ਨ ਵੀ ਕੀਤਾ। ਸੂਚਨਾ ਮਿਲਣ ’ਤੇ ਡੀਐਸਪੀ ਵਰਿੰਦਰ ਸਿੰਘ ਅਤੇ ਰਾਣੀਆ ਥਾਣਾ ਇੰਚਾਰਜ ਮੌਕੇ ’ਤੇ ਪਹੁੰਤੇ।
ਡੀਐਸਪੀ ਨੇ ਪਰਿਵਾਰਕ ਮੈਂਬਰਾਂ ਨੂੰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਦਾ ਭਰੋਸਾ ਦਿੱਤਾ, ਜਿਸ ਮਗਰੋਂ ਪਰਿਵਾਰ ਨੇ ਧਰਨਾ ਚੁੱਕ ਲਿਆ। ਧਰਨਾਕਾਰੀਆਂ ਨੇ ਕਰੀਬ 15 ਕਥਿਤ ਨਸ਼ਾ ਤਸਕਰਾਂ ਦੀ ਸੂਚੀ ਡੀਐਸਪੀ ਨੂੰ ਸੌਂਪੀ ਕੇ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।