ਦਿੱਲੀ ਦੇ ਵਸੰਤ ਕੁੰਜ ਵਿਚ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਚਾਕੂ ਮਾਰ ਕੇ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੱਖਣ-ਪੱਛਮੀ ਦਿੱਲੀ ਦੇ ਵਸੰਤ ਕੁੰਜ ਥਾਣਾ ਇਲਾਕੇ ਵਿਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਚਾਕੂ ਮਾਰ ਕੇ ਕਤਲ ਕਰ...

Three members of a family were killed in Delhi's Vasant Kunj

ਨਵੀਂ ਦਿੱਲੀ (ਭਾਸ਼ਾ) : ਦੱਖਣ-ਪੱਛਮੀ ਦਿੱਲੀ ਦੇ ਵਸੰਤ ਕੁੰਜ ਥਾਣਾ ਇਲਾਕੇ ਵਿਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਚਾਕੂ ਮਾਰ ਕੇ ਕਤਲ ਕਰ ਦਿਤਾ ਗਿਆ।  ਮੌਕੇ ਤੇ ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲਿਆਂ ਵਿਚ ਮਿਥਲੇਸ਼, ਉਨ੍ਹਾਂ ਦੀ ਪਤਨੀ ਸੀਆ ਅਤੇ ਧੀ ਨੇਹਾ ਸ਼ਾਮਿਲ ਸਨ। ਇਨ੍ਹਾਂ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿਤਾ ਗਿਆ। ਇਸ ਹਮਲੇ ਵਿਚ ਮਿਥਲੇਸ਼ ਦਾ ਪੁੱਤਰ ਸੂਰਜ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ ਹੈ। ਉਹ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ  ਵਿਚ ਝੂਲ ਰਿਹਾ ਹੈ। ਸਵੇਰੇ ਜਦੋਂ ਘਟਨਾ ਦੀ ਜਾਣਕਾਰੀ ਮਿਲੀ ਤਾਂ ਮੌਕੇ ਉਤੇ ਲੋਕਲ ਪੁਲਿਸ ਅਤੇ ਉੱਚ ਅਧਿਕਾਰੀਆਂ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤਾ।​

ਫਿਲਹਾਲ ਇਹ ਸਪੱਸ਼ਟ ਨਹੀਂ ਹੋ ਰਿਹਾ ਕਿ ਕਤਲ ਦੀ ਵਜ੍ਹਾ ਕੀ ਸੀ। ਜਿਵੇਂ-ਜਿਵੇਂ ਇਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਜਾਣਕਾਰੀ ਮਿਲੀ, ਉਹ ਘਰ ਪਹੁੰਚਣ ਲੱਗੇ। ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਖ਼ਬਰ ਲਿਖੇ ਜਾਣ ਸਮੇਂ ਮੌਕੇ ਉਤੇ ਜਾਇੰਟ ਸੀਪੀ ਅਜੈ ਚੌਧਰੀ ਪਹੁੰਚੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਮਿਥਲੇਸ਼ ਸਮਾਜਕ ਸੰਗਠਨ ਨਾਲ ਜੁੜੇ ਹੋਏ ਸਨ। ਜਾਇੰਟ ਸੀਪੀ ਨੇ ਦੱਸਿਆ ਕਿ ਸਵੇਰੇ 5:15 ਵਜੇ  ਦੇ ਆਸ ਪਾਸ ਪੁਲਿਸ ਨੂੰ ਫ਼ੋਨ ਆਇਆ ਸੀ ਕਿ ਘਰ ਵਿਚ ਚੋਰੀ ਅਤੇ ਲੜਾਈ ਹੋਈ ਹੈ। ਪੁਲਿਸ ਜਦੋਂ ਮੌਕੇ ‘ਤੇ ਪਹੁੰਚੀ ਤਾਂ ਪਤਾ ਲੱਗਿਆ ਕਿ ਇਸ ਪਰਿਵਾਰ ਵਿਚ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਪੁੱਤਰ ਜਖ਼ਮੀ ਸੀ।

ਦੱਸ ਦਈਏ ਕਿ ਮ੍ਰਿਤਕ ਜੋੜੇ ਦੇ ਘਰ ਪਿਛਲੇ ਲੰਮੇ ਸਮੇਂ ਤੋਂ ਕੋਈ ਬੱਚਾ ਨਹੀਂ ਸੀ ਹੋਇਆ ਅਤੇ ਹੁਣ ਮ੍ਰਿਤਕ ਪ੍ਰਭਦੀਪ ਕੌਰ ਗਰਭਵਤੀ ਸੀ। ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਸਹਿਮ ਦਾ ਮਾਹੌਲ ਸੀ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ, ਡੀ.ਐਸ.ਪੀ. ਨਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਘਟਨਾ ਸਥਾਨ 'ਤੇ ਪਹੁੰਚੇ। ਇਸ ਸਾਰੇ ਮਾਮਲੇ ਨੂੰ ਲੈ ਕੇ ਜ਼ੀਰਾ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

Related Stories