ਹਰਿਆਣਾ ‘ਚ ਇਸ ਸੀਨੀਅਰ ਨੇਤਾ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ  

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਰਿਆਣਾ 'ਚ ਚੱਲ ਰਹੇ ਸਿਆਸੀ ਘਮਾਸਾਨ ਦੌਰਾਨ ਕਾਂਗਰਸ ਨੂੰ ਲਗਾਤਾਰ ਝਟਕੇ ਲੱਗਣ...

Jaswant Singh Bawal

ਨਵੀਂ ਦਿੱਲੀ: ਹਰਿਆਣਾ 'ਚ ਚੱਲ ਰਹੇ ਸਿਆਸੀ ਘਮਾਸਾਨ ਦੌਰਾਨ ਕਾਂਗਰਸ ਨੂੰ ਲਗਾਤਾਰ ਝਟਕੇ ਲੱਗਣ ਦਾ ਸਿਲਸਿਲਾ ਜਾਰੀ ਹੈ। ਪਹਿਲਾਂ ਸਾਬਕਾ ਸੂਬਾ ਪ੍ਰਧਾਨ ਅਸ਼ੋਕ ਤੰਵਰ ਨੇ ਪਾਰਟੀ ਦਾ ਸਾਥ ਛੱਡ ਦਿੱਤੀ ਸੀ ਅਤੇ ਹੁਣ ਪਾਰਟੀ ਦੇ ਇੱਕ ਹੋਰ ਸੀਨੀਅਰ ਨੇਤਾ ਨੇ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਭਾਜਪਾ 'ਚ ਸ਼ਾਮਲ ਹੋ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਸਰਕਾਰ 'ਚ ਸਾਬਕਾ ਮੰਤਰੀ ਰਹੇ ਜਸਵੰਤ ਸਿੰਘ ਬਾਵਲ ਨੇ ਬੁੱਧਵਾਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਰਾਵ ਇੰਦਰਜੀਤ ਸਿੰਘ ਦੀ ਮੌਜੂਦਗੀ 'ਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਲਈ ਸੀ। ਸਾਬਕਾ ਮੰਤਰੀ ਜਸਵੰਤ ਸਿੰਘ ਨੇ ਇਸ ਮੌਕੇ 'ਤੇ ਕਿਹਾ ਹੈ ਕਿ ਉਨ੍ਹਾਂ ਨੇ ਪਾਰਟੀ ਨਹੀਂ ਬਦਲੀ ਸਗੋਂ ਘਰ ਵਾਪਸੀ ਕੀਤੀ ਹੈ। ਦੱਸਣਯੋਗ ਹੈ ਕਿ ਹਰਿਆਣਾ 'ਚ 21 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 24 ਅਕਤੂਬਰ ਨੂੰ ਨਤੀਜੇ ਆਉਣਗੇ।