ਪੀ.ਐੱਮ ਮੋਦੀ ਨੂੰ ਖ਼ਤ ਲਿਖਣ ਵਾਲੇ 49 ਬੁੱਧੀਜੀਵੀਆਂ ਨੂੰ ਰਾਹਤ, ਕੇਸ ਰੱਦ  

ਏਜੰਸੀ

ਖ਼ਬਰਾਂ, ਰਾਸ਼ਟਰੀ

ਪੀ.ਐੱਮ ਮੋਦੀ ਨੂੰ ਖ਼ਤ ਲਿਖਣ ਵਾਲੇ ਬੁੱਧੀਜੀਵੀਆਂ ਨੂੰ ਮਿਲੀ ਰਾਹਤ

Mob lynching

ਮੁਜ਼ੱਫਰਪੁਰ: ਜਦੋਂ ਤੋਂ ਕੇਂਦਰੀ ਸੱਤਾ ‘ਤੇ ਭਾਜਪਾ ਸਰਕਾਰ ਕਾਬਜ਼ ਹੋਈ ਹੈ ਉਦੋਂ ਤੋਂ ਦੇਸ਼ ਵਿਚ ਮਾਬ ਲਿਚਿੰਗ ਦੀਆਂ ਘਟਨਾਵਾਂ ਵਿਚ ਕਾਫ਼ੀ ਜ਼ਿਆਦਾ ਵਾਧਾ ਹੋਇਆ ਹੈ। ਦਰਅਸਲ, ਇਸ ਮਾਮਲੇ ਨੂੰ ਲੈ ਕੇ 49 ਬੁੱਧੀਜੀਵੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖ਼ਤ ਲਿਖੇ ਗਏ ਸੀ ਪਰ ਉਲਟਾ ਮੁਜ਼ੱਫਰਪੁਰ ‘ਚ ਉਹਨਾਂ ਵਿਰੁੱਧ ਦੇਸ਼ ਧ੍ਰੋਹ ਦਾ ਕੇਸ ਦਰਜ ਕਰ ਲਿਆ ਗਿਆ ਸੀ। ਜਿਸ ਨੂੰ ਰੱਦ ਕਰ ਦਿੱਤਾ ਗਿਆ। ਕਾਬਲੇਗੌਰ ਹੈ ਕਿ ਬਿਹਾਰ ਪੁਲਿਸ ਨੇ ਇਸ ਮਾਮਲੇ ਨੂੰ ਗਲਤ ਦੱਸਿਆ ਹੈ।

ਇਸ ਦੀ ਜਾਂਚ ਮੁਜ਼ੱਫਰਪੁਰ ਦੇ ਐਸਐਸਪੀ ਮਨੋਜ ਕੁਸ਼ਵਾਹਾ ਵੱਲੋਂ ਕੀਤੀ ਗਈ ਹੈ। ਉਹਨਾਂ ਸਾਰੇ ਮਾਮਲੇ ਨੂੰ ਤੱਥਹੀਣ, ਬੇਬੁਨਿਆਦ, ਸਬੂਤ ਰਹਿਤ ਕਹਿ ਕੇ ਰੱਦ ਕਰ ਦਿੱਤਾ। ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਇਤਿਹਾਸਕਾਰ ਰਾਮਚੰਦਰ ਗੁਹਾ, ਫਿਲਮ ਨਿਰਦੇਸ਼ਕ ਮਨੀ ਰਤਨਮ, ਫਿਲਮ ਨਿਰਦੇਸ਼ਕ ਅਨੁਰਾਗ ਕਸ਼ਯਪ ਅਤੇ ਕਰੀਬ 49 ਮਸ਼ਹੂਰ ਹਸ਼ਤੀਆਂ ਵੱਲੋਂ 3 ਮਹੀਨੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਆ ਗਿਆ ਸੀ ਜਿਸ ਵਿਚ ਉਹਨਾਂ ਨੇ ਭੀੜ ਹਿੰਸਾ ਦਾ ਮੁੱਦਾ ਉਠਾਇਆ ਸੀ ਕਿ 'ਜੈ ਸ਼੍ਰੀ ਰਾਮ' ਦੇ ਨਾਅਰੇ ਦੀ ਵਰਤੋਂ ਕਰ ਕੇ ਬੇਕਸੂਰ ਵਾਲੇ ਲੋਕਾਂ ਨੂੰ ਕੁੱਟਿਆ ਜਾ ਰਿਹਾ ਹੈ।

ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਉਹਨਾਂ 49 ਮਸ਼ਹੂਰ ਹਸਤੀਆਂ ਖ਼ਿਲਾਫ਼ ਬਿਹਾਰ ਦੇ ਮੁਜ਼ੱਫਰਪੁਰ 'ਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉੱਥੇ ਹੀ ਇਸ ਮਾਮਲੇ ‘ਚ ਲੋਕ ਸਭਾ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਵਾਲੇ ਰਾਹੁਲ ਗਾਂਧੀ ਨੇ ਵੀ ਮਸ਼ਹੂਰ ਹਸਤੀਆਂ ਵਿਰੁੱਧ ਕੇਸ ਦਰਜ ਕਰਨ ਲਈ ਪ੍ਰਧਾਨ ਮੰਤਰੀ ਦੀ ਅਲੋਚਨਾ ਕੀਤੀ ਸੀ। ਉਨ੍ਹਾਂ ਕਿਹਾ ਕਿ 'ਜਿਹੜਾ ਵੀ ਪ੍ਰਧਾਨ ਮੰਤਰੀ ਵਿਰੁੱਧ ਕੁਝ ਬੋਲਦਾ ਹੈ, ਜਿਹੜਾ ਵੀ ਸਰਕਾਰ ਵਿਰੁੱਧ ਕੁਝ ਵੀ ਬੋਲਦਾ ਹੈ, ਉਸ ਨੂੰ ਜੇਲ੍ਹ ਵਿਚ ਸੁੱਟ ਦਿੱਤਾ ਜਾਂਦਾ ਹੈ ਅਤੇ ਉਸ 'ਤੇ ਹਮਲਾ ਕੀਤਾ ਜਾਂਦਾ ਹੈ।

ਇੰਨਾਂ ਹੀ ਨਹੀਂ ਉਹਨਾਂ ਕਿਹਾ ਕਿ ਮੀਡੀਆ ਕੁਚਲ ਦਿੱਤਾ ਜਾਂਦਾ ਹੈ ਅਤੇ ਹਰ ਕੋਈ ਜਾਣਦਾ ਹੈ ਕਿ ਕੀ ਹੋ ਰਿਹਾ ਹੈ। ਇਹ ਕੋਈ ਇਹ ਕੋਈ ਰਾਜ਼ ਵਾਲੀ ਗੱਲ ਨਹੀਂ ਹੈ। ਇਸ ਮਾਮਲੇ ‘ਚ ਸੰਯੁਕਤ ਰਾਸ਼ਟਰ ਵਿਚ ਚੀਨ ਅਤੇ ਭਾਰਤ-ਪਾਕਿ ਪ੍ਰਸ਼ਨਫਿਲਮ ਨਿਰਮਾਤਾ ਸ਼ਿਆਮ ਬੇਨੇਗਲ ਨੇ ਕਿਹਾ ਸੀ ਕਿ 'ਦੇਸ਼ ਧ੍ਰੋਹ ਦਾ ਕੇਸ ਦਾਇਰ ਕਰਨ ਦਾ ਕੋਈ ਮਤਲਬ ਨਹੀਂ ਹੈ, ਕਿਉਂਕਿ ਉਨ੍ਹਾਂ ਦਾ ਖੁੱਲਾ ਪੱਤਰ ਭੀੜ ਦੀ ਹਿੰਸਾ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਲੈ ਕੇ ਅਪੀਲ ਸੀ ਨਾ ਕਿ ਕੋਈ ਧਮਕੀ।

ਦੱਸ ਦੇਈਏ ਕਿ ਬਿਹਾਰ ਪੁਲਿਸ ਦੇ ਏਡੀਜੀ ਹੈੱਡਕੁਆਰਟਰ ਜਿਤੇਂਦਰ ਕੁਮਾਰ ਨੇ ਕਿਹਾ ਕਿ ਮਾਮਲੇ ਦੇ ਸ਼ਿਕਾਇਤਕਰਤਾ ਸੁਧੀਰ ਓਝਾ ਵਿਰੁੱਧ ਆਈਪੀਸੀ ਦੀ ਧਾਰਾ 182/211 ਦੇ ਤਹਿਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ।ਉੱਥੇ ਹੀ 49 ਮਸ਼ਹੂਰ ਹਸਤੀਆਂ ਨੂੰ ਇਸ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।