ਲਖੀਮਪੁਰ ਘਟਨਾ: ਰਾਹੁਲ ਗਾਂਧੀ ਦੀ ਅਗਵਾਈ ਹੇਠ 7 ਮੈਂਬਰੀ ਵਫ਼ਦ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਮੰਗ

ਏਜੰਸੀ

ਖ਼ਬਰਾਂ, ਰਾਸ਼ਟਰੀ

ਵਫ਼ਦ ਨੇ ਰਾਸ਼ਟਰਪਤੀ ਅੱਗੇ ਤੱਥਾਂ ਨੂੰ ਵਿਸਥਾਰ ਨਾਲ ਪੇਸ਼ ਕਰਨ ਦੀ ਇਜਾਜ਼ਤ ਮੰਗੀ ਹੈ।

Rahul Gandhi

 

ਨਵੀਂ ਦਿੱਲੀ: ਲਖੀਮਪੁਰ ਖੀਰੀ ਹਿੰਸਾ (Lakhimpur Kheri) ਮਾਮਲੇ ਵਿਚ ਕਾਂਗਰਸ ਨੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਪਾਰਟੀ ਦੇ 7 ਮੈਂਬਰੀ ਵਫ਼ਦ (7 member delegation) ਦੇ ਨਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ। ਵਫ਼ਦ ਨੇ ਰਾਸ਼ਟਰਪਤੀ ਅੱਗੇ ਤੱਥਾਂ ਨੂੰ ਵਿਸਥਾਰ ਨਾਲ ਪੇਸ਼ ਕਰਨ ਦੀ ਇਜਾਜ਼ਤ ਮੰਗੀ ਹੈ। ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਦੀ ਮੰਗ ਕਰਦੇ ਹੋਏ ਇੱਕ ਪੱਤਰ ਲਿਖਿਆ ਹੈ।

ਹੋਰ ਪੜ੍ਹੋ: ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਲੌਂਗ ਦੇ ਸਿੱਖਾਂ ਦੇ ਉਜਾੜੇ ਵਿਰੋਧ ਆਵਾਜ਼ ਬੁਲੰਦ ਕੀਤੀ

ਇਸ 7 ਮੈਂਬਰੀ ਵਫ਼ਦ ਵਿਚ ਰਾਹੁਲ ਗਾਂਧੀ (Rahul Gandhi), ਪ੍ਰਿਅੰਕਾ ਗਾਂਧੀ ਵਾਡਰਾ, ਸੰਸਦ ਮੈਂਬਰ ਏਕੇ ਐਂਟਨੀ, ਸੰਸਦ ਮੈਂਬਰ ਮਲਿਕਾਰਜੁਨ ਖੜਗੇ, ਸੰਸਦ ਮੈਂਬਰ ਅਧੀਰ ਰੰਜਨ ਚੌਧਰੀ, ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਗੁਲਾਮ ਨਬੀ ਆਜ਼ਾਦ ਰਾਸ਼ਟਰਪਤੀ (President Ram Nath Kovind) ਨੂੰ ਮਿਲਣ ਜਾਣਗੇ। ਕਾਂਗਰਸ ਨੇ ਆਪਣੇ ਪੱਤਰ ਵਿਚ ਲਿਖਿਆ, “ਕਿਸਾਨਾਂ ਦੇ ਚਸ਼ਮਦੀਦ ਗਵਾਹਾਂ ਨੇ ਸਪੱਸ਼ਟ ਕਿਹਾ ਹੈ ਕਿ ਮਾਰੇ ਗਏ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦੇ ਵਾਹਨ ਨੇ ਕੁਚਲ ਦਿੱਤਾ ਸੀ। ਉਹ ਕਾਰ ਚਲਾ ਰਿਹਾ ਸੀ। ਚਾਰੇ ਪਾਸੇ ਵਿਰੋਧ ਪ੍ਰਦਰਸ਼ਨਾਂ ਅਤੇ ਸੁਪਰੀਮ ਕੋਰਟ ਦੇ ਦਖਲ ਦੇ ਬਾਵਜੂਦ ਦੋਸ਼ੀਆਂ ਵਿਰੁੱਧ ਕੋਈ ਫੈਸਲਾਕੁੰਨ ਕਾਰਵਾਈ ਨਹੀਂ ਕੀਤੀ ਗਈ। ਨਾ ਹੀ ਮੰਤਰੀ ਵਿਰੁੱਧ ਕੋਈ ਕਾਰਵਾਈ ਕੀਤੀ ਗਈ ਹੈ।” 

ਹੋਰ ਪੜ੍ਹੋ: ਰੂਸ 'ਚ ਭਿਆਨਕ ਜਹਾਜ਼ ਹਾਦਸਾ, 16 ਲੋਕਾਂ ਦੀ ਮੌਤ, 7 ਯਾਤਰੀਆਂ ਨੂੰ ਬਚਾਇਆ ਜ਼ਿੰਦਾ

ਹੋਰ ਪੜ੍ਹੋ: ਕੇਂਦਰ ਨੇ ਜੀ. ਐੱਸ. ਟੀ. ਮੁਆਵਜ਼ੇ ਵਜੋਂ ਜੰਮੂ-ਕਸ਼ਮੀਰ ਨੂੰ ਜਾਰੀ ਕੀਤੇ 967 ਕਰੋੜ ਰੁਪਏ

ਚਿੱਠੀ ਵਿਚ ਅੱਗੇ ਲਿਖਿਆ ਗਿਆ ਹੈ ਕਿ, “ਕਾਂਗਰਸ ਪਾਰਟੀ (Congress) ਦਾ ਇੱਕ ਵਫ਼ਦ ਤੱਥਾਂ ਦਾ ਵਿਸਤ੍ਰਿਤ ਮੈਮੋਰੰਡਮ ਪੇਸ਼ ਕਰਨ ਲਈ ਜਲਦੀ ਤੋਂ ਜਲਦੀ ਤੁਹਾਡੇ ਨਾਲ ਮੁਲਾਕਾਤ ਦੀ ਮੰਗ ਕਰਦਾ ਹੈ।” ਦੱਸ ਦੇਈਏ ਕਿ, 3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਕਾਂਗਰਸ ਦੇ ਵਫ਼ਦ ਨੇ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਸੀ।