ਜੰਮੂ-ਕਸ਼ਮੀਰ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਦੋ ਕੀਤੇ ਢੇਰ ਅੱਤਵਾਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ

photo

 

ਜੰਮੂ: ਜੰਮੂ-ਕਸ਼ਮੀਰ 'ਚ ਸਰਦੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਰਹੱਦ ਪਾਰ ਤੋਂ ਅੱਤਵਾਦੀਆਂ ਦੀ ਘੁਸਪੈਠ ਦੀਆਂ ਕੋਸ਼ਿਸ਼ਾਂ ਵਧ ਗਈਆਂ ਹਨ। ਸਰਹੱਦ ਪਾਰੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਦਰਮਿਆਨ ਜੰਮੂ-ਕਸ਼ਮੀਰ ਵਿੱਚ ਵੀ ਅੱਤਵਾਦੀ ਘਟਨਾਵਾਂ ਵਧੀਆਂ ਹਨ। ਸੁਰੱਖਿਆ ਬਲ ਅੱਤਵਾਦੀ ਘਟਨਾਵਾਂ ਨੂੰ ਲੈ ਕੇ ਚੌਕਸ ਹਨ। ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਅੱਤਵਾਦੀਆਂ ਦੇ ਮੁਕਾਬਲੇ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ।

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸੋਮਵਾਰ ਤੜਕੇ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਇਸ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮੁੱਠਭੇੜ ਦੀ ਇਹ ਘਟਨਾ ਅਨੰਤਨਾਗ ਜ਼ਿਲ੍ਹੇ ਦੇ ਕੋਕਡਨਾਗ ਪਿੰਡ ਦੀ ਹੈ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਮੁਕਾਬਲਾ ਚੱਲ ਰਿਹਾ ਹੈ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ।

ਦੱਸਿਆ ਜਾਂਦਾ ਹੈ ਕਿ ਸੋਮਵਾਰ ਸਵੇਰੇ ਸੁਰੱਖਿਆ ਬਲਾਂ ਦੀ ਟੁਕੜੀ ਗਸ਼ਤ ਲਈ ਨਿਕਲੀ ਸੀ। ਇਸ ਦੌਰਾਨ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ 'ਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾ ਦਿੱਤੀਆਂ।

ਅੱਤਵਾਦੀਆਂ ਦੀ ਗੋਲੀਬਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਘੇਰਾਬੰਦੀ ਕਰਕੇ ਜਵਾਬੀ ਕਾਰਵਾਈ ਕੀਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ 'ਚ ਦੋ ਅੱਤਵਾਦੀ ਮਾਰੇ ਗਏ ਹਨ। ਇਕ ਅੱਤਵਾਦੀ ਦੇ ਲੁਕੇ ਹੋਣ ਦਾ ਸ਼ੱਕ ਹੈ। ਹਾਲਾਂਕਿ ਮਾਰੇ ਗਏ ਅੱਤਵਾਦੀਆਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ ਕਿ ਉਹ ਕਿਸ ਅੱਤਵਾਦੀ ਸੰਗਠਨ ਨਾਲ ਜੁੜੇ ਹੋਏ ਸਨ ਅਤੇ ਕਿੱਥੋਂ ਦੇ ਰਹਿਣ ਵਾਲੇ ਸਨ।