ਅਦਾਲਤ ਨੇ ਸੰਜੇ ਸਿੰਘ ਨੂੰ ਪੇਸ਼ੀ ਦੌਰਾਨ ਮੀਡੀਆ ਨਾਲ ਗੱਲਬਾਤ ਨਾ ਕਰਨ ਲਈ ਕਿਹਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੱਜ ਨੇ ਪੱਤਰਕਾਰਾਂ ਨੂੰ ਹਦਾਇਤ ਕੀਤੀ ਕਿ ਜਦੋਂ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਕੋਈ ਸਵਾਲ ਨਾ ਪੁੱਛਿਆ ਜਾਵੇ।

Court asks AAP MP Sanjay Singh not to talk to media while being produced in court



ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਪੇਸ਼ੀ ਦੌਰਾਨ ਮੀਡੀਆ ਨਾਲ ਗੱਲ ਨਾ ਕਰਨ ਦਾ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇਸ ਨਾਲ ਸੁਰੱਖਿਆ ਸਬੰਧੀ ਸਮੱਸਿਆ ਪੈਦਾ ਹੋ ਸਕਦੀ ਹੈ।

ਇਹ ਵੀ ਪੜ੍ਹੋ: ਸਰਕਾਰੀ ਬੰਗਲਾ ਵੰਡ ਵਿਵਾਦ : ਰਾਘਵ ਚੱਢਾ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ’ਚ ਚੁਨੌਤੀ ਦਿਤੀ

ਸੰਜੇ ਸਿੰਘ ਦੇ ਅਦਾਲਤ ਵਿਚ ਦਾਖਲ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਨੇ ਇਹ ਟਿੱਪਣੀ ਕੀਤੀ। ਜੱਜ ਨੇ ਪੱਤਰਕਾਰਾਂ ਨੂੰ ਹਦਾਇਤ ਕੀਤੀ ਕਿ ਜਦੋਂ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਕੋਈ ਸਵਾਲ ਨਾ ਪੁੱਛਿਆ ਜਾਵੇ।

ਇਹ ਵੀ ਪੜ੍ਹੋ: ਸੰਸਦ ’ਚ ਵਿਵਾਦਿਤ ਟਿਪਣੀ ਮਾਮਲਾ: ਵਿਸ਼ੇਸ਼ ਅਧਿਕਾਰ ਕਮੇਟੀ ਦੀ ਬੈਠਕ ’ਚ ਨਹੀਂ ਪੁੱਜੇ ਬਿਧੂੜੀ

ਜੱਜ ਨੇ ਕਿਹਾ, ''ਇਸ ਨਾਲ ਸੁਰੱਖਿਆ ਦੀ ਸਮੱਸਿਆ ਵੀ ਪੈਦਾ ਹੁੰਦੀ ਹੈ।'' ਅਪਣੀ ਪੇਸ਼ੀ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸਿੰਘ ਨੇ ਦਾਅਵਾ ਕੀਤਾ, ''ਸਾਡੇ ਕੋਲ ਈਮਾਨਦਾਰ ਲੋਕ ਹਨ, ਜਦਕਿ ਬੇਈਮਾਨ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਹਨ।'' ਸੰਜੇ ਸਿੰਘ ਨੂੰ ਈ.ਡੀ. ਨੇ 4 ਅਕਤੂਬਰ ਨੂੰ ਦਿੱਲੀ ਆਬਕਾਰੀ ਨੀਤੀ 2021-22 ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਸੰਜੇ ਸਿੰਘ ਦੀ ਈ.ਡੀ ਹਿਰਾਸਤ 13 ਅਕਤੂਬਰ ਤਕ ਵਧਾ ਦਿਤੀ ਹੈ। ਈ.ਡੀ. ਨੇ ਸੰਜੇ ਸਿੰਘ ’ਤੇ ਸਹਿਯੋਗ ਨਾ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਦੀ ਹਿਰਾਸਤ ਦਾ ਸਮਾਂ ਪੰਜ ਦਿਨ ਵਧਾਉਣ ਦੀ ਅਪੀਲ ਕੀਤੀ ਸੀ।