ਨਵੀਂ ਦਿੱਲੀ: ਪਾਕਿਸਤਾਨ ਨੇ ਇਕ ਵਾਰ ਫਿਰ ਨਾਪਾਕ ਹਰਕਤ ਕੀਤੀ ਹੈ। ਇਸ ਵਾਰ ਪਾਕਿਸਤਾਨ ਨੇ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਦਾ ਇਕ ਪੁਤਲਾ ਏਅਰ ਫੋਰਸ ਦੇ ਵਾਰ ਮਿਊਜ਼ੀਅਮ ਵਿਚ ਲਗਾਇਆ ਹੈ। ਉਹਨਾਂ ਦੇ ਇਸ ਪੁਤਲੇ ਦੇ ਕੋਲ ਪਿੱਛਲੇ ਪਾਸੇ ਇਕ ਚਾਹ ਦਾ ਕੱਪ ਵੀ ਰੱਖਿਆ ਗਿਆ ਹੈ।
ਦਸ ਦਈਏ ਕਿ ਫਰਵਰੀ ਵਿਚ ਭਾਰਤੀ ਹਵਾਈ ਫ਼ੌਜ ਨੇ ਪਾਕਿਸਤਾਨ ਦੇ ਬਾਲਾਕੋਟ ਵਿਚ ਅਤਿਵਾਦੀ ਟਿਕਾਣਿਆਂ ਤੇ ਏਅਰ ਸਟ੍ਰਾਈਕ ਕੀਤਾ ਸੀ। ਇਸ ਤੋਂ ਬਾਅਦ ਪਾਕਿਸਤਾਨ ਵੱਲੋਂ ਭਾਰਤ ਵਿਚ ਕੁੱਝ ਜਹਾਜ਼ਾਂ ਨੇ ਘੁਸਪੈਠ ਕੀਤੀ ਸੀ। ਜਿਸ ਦਾ ਭਾਰਤੀ ਹਵਾਈ ਫ਼ੌਜ ਨੇ ਮੂੰਹ ਤੋੜ ਜਵਾਬ ਦਿੱਤਾ ਸੀ। ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਨੇ ਪਾਕਿਸਤਾਨੀ ਲੜਾਕੂ ਜਹਾਜ਼ ਐਫ-16 ਨੂੰ ਮਾਰ ਦਿੱਤਾ ਸੀ।
ਇਸ ਤੋਂ ਬਾਅਦ ਉਹਨਾਂ ਦਾ ਜਹਾਜ਼ ਪਾਕਿਸਤਾਨੀ ਸਰਹੱਦ ਵਿਚ ਦਾਖਲ ਹੋ ਗਿਆ ਸੀ। ਉੱਥੇ ਜਹਾਜ਼ ਕ੍ਰੈਸ਼ ਹੋਣ ਤੋਂ ਬਾਅਦ ਉਹਨਾਂ ਨੂੰ ਪਾਕਿਸਤਾਨੀ ਫ਼ੌਜ ਨੇ ਹਿਰਾਸਤ ਵਿਚ ਲੈ ਲਿਆ ਸੀ। ਇਸ ਤੋਂ ਬਾਅਦ 1 ਮਾਰਚ ਨੂੰ ਉਹਨਾਂ ਨੂੰ ਭਾਰਤ ਭੇਜਿਆ ਗਿਆ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।