ਪੀਐਮ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਈਦ ਦੀ ਵਧਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸਲਾਮ ਧਰਮ ਦੇ ਸੰਸਥਾਪਕ ਅਤੇ ਆਖਰੀ ਪੈਗੰਬਰ ਮੁਹੰਮਦ ਦੇ ਜਨਮ ਦਿਨ ਯਾਨੀ ਮਿਲਾਦ-ਉਨ-ਨਬੀ ‘ਤੇ ਪੀਐਮ ਮੋਦੀ ਨੇ ਟਵੀਟ ਕਰ ਕੇ ਵਧਾਈ ਦਿੱਤੀ

PM Modi Extends Wishes On Birthday Of Prophet Muhammad

ਨਵੀਂ ਦਿੱਲੀ: ਇਸਲਾਮ ਧਰਮ ਦੇ ਸੰਸਥਾਪਕ ਅਤੇ ਆਖਰੀ ਪੈਗੰਬਰ ਮੁਹੰਮਦ ਦੇ ਜਨਮ ਦਿਨ ਯਾਨੀ ਮਿਲਾਦ-ਉਨ-ਨਬੀ ‘ਤੇ ਪੀਐਮ ਮੋਦੀ ਨੇ ਟਵੀਟ ਕਰ ਕੇ ਵਧਾਈ ਦਿੱਤੀ। ਦੱਸ ਦਈਏ ਕਿ ਇਸਲਾਮਿਕ ਕੈਲੰਡਰ ਦਾ ਤੀਜਾ ਮਹੀਨਾ ਰਬੀ-ਅਲ-ਅਵੱਲ ਚੱਲ ਰਿਹਾ ਹੈ ਅਤੇ ਇਸ ਦੀ 12ਵੀਂ ਤਰੀਕ ਨੂੰ ਸੰਨ 571 ਈ ਵਿਚ ਮੁਹੰਮਦ ਸਾਹਿਬ ਦਾ ਜਨਮ ਹੋਇਆ ਸੀ।

 


 

ਪੈਗੰਬਰ ਮੁਹੰਮਦ ਸਾਹਿਬ ਦੇ ਜਨਮ ਦਿਨ ‘ਤੇ ਪੀਐਮ ਮੋਦੀ ਦੇ ਨਾਲ ਨਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਗੁਜਰਾਤ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਵੀ ਵਧਾਈ ਦਿੱਤੀ। ਪੀਐਮ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ, ‘ਮਿਲਾਦ-ਉਨ-ਨਬੀ ‘ਤੇ ਵਧਾਈ। ਪੈਗੰਬਰ ਮੁਹੰਮਦ ਦੇ ਵਿਚਾਰਾਂ ਤੋਂ ਪ੍ਰੇਰਿਤ ਹੋ ਕੇ ਇਸ ਦਿਨ ਸਮਾਜ ਵਿਚ ਸਦਭਾਵਨਾ ਅਤੇ ਰਹਿਮ ਦੀ ਭਾਵਨਾ ਨੂੰ ਵਧਾਇਆ ਜਾ ਸਕਦਾ ਹੈ। ਚਾਰੇ ਪਾਸੇ ਸ਼ਾਂਤੀ  ਨੂੰ ਫੈਲਾਇਆ ਜਾ ਸਕਦਾ ਹੈ’।

 


 

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਦੇ ਹੋਏ ਲਿਖਿਆ, ‘ਪੈਗੰਬਰ ਮੁਹੰਮਦ ਦੇ ਜਨਮ ਦਿਨ ਈਦ ਮਿਲਾਦ-ਉਨ-ਨਬੀ ਦੇ ਮੌਕੇ ‘ਤੇ ਸਾਥੀ ਨਾਗਰਿਕਾਂ ਨੂੰ ਵਧਾਈ। ਖ਼ਾਸ ਤੌਰ ‘ਤੇ ਭਾਰਤ ਅਤੇ ਵਿਦੇਸ਼ਾਂ ਵਿਚ ਰਹਿ ਰਹੇ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ’।

 


 

ਇਸ ਦੇ ਨਾਲ ਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਗੁਜਰਾਤ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਟਵੀਟ ਕੀਤਾ ਅਤੇ ਈਦ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਵੀ ਈਦ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।