ਇਸ ਵਿਦਵਾਨ ਨੇ ਲੱਚਰ ਗਾਇਕੀ ਗਾਉਣ ਵਾਲੇ ਗਾਇਕਾਂ ਦੇ ਕੱਢੇ ਵੱਟ !

ਏਜੰਸੀ

ਮਨੋਰੰਜਨ, ਪਾਲੀਵੁੱਡ

ਅੱਜ ਲੱਚਰ ਗਾਇਕੀ ਕਾਰਨ ਨੌਬਤ ਇਥੋਂ ਤੱਕ ਪਹੁੰਚ ਗਈ ਹੈ ਕਿ ਇਸ ਬਿਮਾਰੀ ਨੂੰ ਜੜ੍ਹੋਂ ਕੱਡਣ ਲਈ ਹੁਣ ਵਿਦਵਾਨਾਂ ਨੂੰ ਸਕੂਲਾਂ ਵਿਚ ਜਾ ਕੇ ਬੱਚਿਆਂ ਦਾ ਇਲਾਜ ਕਰਨਾ ਪੈ ਰਿਹਾ ਹੈ।

sidhu moose wala

ਪੰਜਾਬੀ ਫਿਲਮ ਇੰਡਸਟਰੀ 'ਚ ਆਏ ਦਿਨ ਕੋਈ ਨਾ ਕੋਈ ਗਾਇਕ-ਅਦਾਕਾਰ ਵਿਵਾਦਾਂ 'ਚ ਘਿਰਿਆ ਰਹਿੰਦਾ ਹੈ। ਹਮੇਸ਼ਾ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੇ ਸਿੱਧੂ ਮੂਸੇਵਾਲਾ ਦੇ ਗੀਤ ਬੇਸ਼ੱਕ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਖੂਬ ਪਸੰਦ ਆਉਂਦੇ ਹਨ ਪਰ ਸਮਾਜ ਦਾ ਇਕ ਤਬਕਾ ਉਨ੍ਹਾਂ ਦੀ ਲੱਚਰ ਗਾਇਕੀ ਦਾ ਹਮੇਸ਼ਾ ਹੀ ਵਿਰੋਧ ਕਰਦਾ ਹੈ। 

ਹਾਲਾਂਕਿ ਮਾਮਲਾ ਵਧਦਾ ਦੇਖ ਸਿੱਧੂ ਮੂਸੇਵਾਲਾ ਨੇ ਇੰਸਟਾਗ੍ਰਾਮ 'ਤੇ ਲਾਈਵ ਹੋ ਆਪਣੇ ਗੀਤ 'ਚ 'ਮਾਈ ਭਾਗੋ ਜੀ' ਦਾ ਨਾਂ ਲੈਣ 'ਤੇ ਆਪਣੀ ਸਫਾਈ ਪੇਸ਼ ਕੀਤੀ ਅਤੇ ਨਾਲ ਹੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਰ ਕੇ ਸਿੱਖਾਂ ਤੋਂ ਮੁਆਫੀ ਵੀ ਮੰਗੀ। ਦੱਸ ਦੇਈਏ ਕਿ ਅੱਜ ਲੱਚਰ ਗਾਇਕੀ ਕਾਰਨ ਨੌਬਤ ਇਥੋਂ ਤੱਕ ਪਹੁੰਚ ਗਈ ਹੈ ਕਿ ਇਸ ਬਿਮਾਰੀ ਨੂੰ ਜੜ੍ਹੋਂ ਕੱਡਣ ਲਈ ਹੁਣ ਵਿਦਵਾਨਾਂ ਨੂੰ ਸਕੂਲਾਂ ਵਿਚ ਜਾ ਕੇ ਬੱਚਿਆਂ ਦਾ ਇਲਾਜ ਕਰਨਾ ਪੈ ਰਿਹਾ ਹੈ। ਇਸ ਵੀਡੀਓ ‘ਤੇ ਕਈ ਲੋਕਾਂ ਵੱਲੋਂ ਇਹ ਵੀ ਕੁਮੈਂਟ ਕੀਤੇ ਜਾ ਰਹੇ ਹਨ ਕਿ ਬੱਚਿਆਂ ਨੂੰ ਇਹ ਨਹੀਂ ਪਤਾ ਕਿ ਇਹ ਉਹੀ ਮੱਸਾ ਰੰਗੜ ਆ,ਜਿਹੜਾ ਦਰਬਾਰ ਸਾਹਿਬ ਵਿਚ ਕੰਜਰੀਆ ਨਚਾਉਂਦਾ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।