ਨਵਜੋਤ ਸਿੱਧੂ ਦੇ ਬਿਆਨ 'ਤੇ ਮੁਆਫੀ ਮੰਗਣ ਸੋਨੀਆ ਗਾਂਧੀ - ਭਾਜਪਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ

Navjot sidhu

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਰਤਾਰਪੁਰ ਲਾਂਘੇ 'ਤੇ ਨਵਜੋਤ ਸਿੱਧੂ ਦੇ ਬਿਆਨ 'ਤੇ ਕਾਂਗਰਸ ਉੱਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਨੇਤਾ ਸੰਬਿਤ ਪਾਤਰਾ ਨੇ ਐਤਵਾਰ ਨੂੰ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਸਿੱਧੂ ਨੇ ਪਾਕਿਸਤਾਨ ਦੇ ਮੁੱਖ ਮਹਿਮਾਨ ਦੀ ਭੂਮਿਕਾ ਨਿਭਾਈ ਹੈ।

ਦੱਸ ਦਈਏ ਕਿ ਸਿੱਧੂ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤਰੀਫ ਕਰਦੇ ਹੋਏ ਕਿਹਾ ਸੀ ਕਿ ਇਮਰਾਨ ਖਾਨ ਨੇ ਇਸ ਦੀ ਪਹਿਲ ਕਰ ਕੇ ਇਤਿਹਾਸ ਰੱਚ ਦਿੱਤਾ ਹੈ ਅਤੇ ਸਿੱਖਾਂ ਦਾ ਦਿਲ ਜਿੱਤ ਲਿਆ ਹੈ। ਸੰਬਿਤ ਪਾਤਰਾ ਨੇ ਕਿਹਾ ਕਿ ਸੋਨੀਆ ਗਾਂਧੀ ਨੂੰ ਸਿੱਧੂ ਦੇ ਬਿਆਨ 'ਤੇ ਜਨਤਕ ਤੌਰ 'ਤੇ ਮੁਆਫੀ ਮੰਗਣੀ ਚਾਹੀਦੀ ਹੈ।

ਕਾਂਗਰਸ ਉੱਤੇ ਨਿਸ਼ਾਨਾ ਲਗਾਉਂਦੇ ਹੋਏ ਸੰਬਿਤ ਪਾਤਰਾ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਅਤੇ ਅਯੁਧਿਆ ਫੈਸਲੇ ਉੱਤੇ ਕਾਂਗਰਸ ਦਾ ਪਖੰਡ ਬੇਨਕਾਬ ਹੋ ਗਿਆ ਹੈ। ਪਹਿਲਾਂ ਸਿੱਧੂ ਨੇ ਕਰਤਾਰਪੁਰ ਜਾ ਕੇ ਇਮਰਾਨ ਦੀ ਤਰੀਫ਼ ਕੀਤੀ ਅਤੇ ਦੂਜੇ ਪਾਸੇ ਕਾਂਗਰਸ ਦੇ ਮੁੱਖ ਪੱਤਰ ਨੈਸ਼ਨਲ ਹੇਰਾਲਡ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਅਪਮਾਨ ਕੀਤਾ ਹੈ।

ਦੱਸ ਦਈਏ ਕਿ ਨਵਜੋਤ ਸਿੱਧੂ ਨੇ ਕੱਲ੍ਹ ਪਾਕਿਸਤਾਨ ਵਿਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਇਮਰਾਨ ਖਾਨ ਦੀ ਰੱਜ ਕੇ ਤਰੀਫ਼ ਕੀਤੀ ਸੀ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ‘ਤੇ ਇਮਰਾਨ ਖਾਨ ਦਾ ਧੰਨਵਾਦ ਵੀ ਕੀਤਾ ਸੀ।