ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ

ਏਜੰਸੀ

ਖ਼ਬਰਾਂ, ਰਾਸ਼ਟਰੀ

ਨਿਤੀਸ਼ ਕੁਮਾਰ, ਚਿਰਾਗ ਪਾਸਵਾਨ ਅਤੇ ਤੇਜਸਵੀ ਯਾਦਵ ਮੁੱਖ ਮੰਤਰੀ ਦੀ ਦੌੜ 'ਚ

Bihar Assembly Election Results Today

ਪਟਨਾ: ਚੋਣ ਕਮਿਸ਼ਨ ਨੇ 10 ਨਵੰਬਰ ਨੂੰ ਹੋਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਕਰ ਲਏ ਹਨ। ਸੂਬੇ ਦੇ ਸਾਰੇ 38 ਜ਼ਿਲ੍ਹਿਆਂ ਵਿਚ 55 ਗਿਣਤੀ ਕੇਂਦਰ ਸਥਾਪਤ ਕੀਤੇ ਹਨ, ਜਿਥੇ ਸੀਸੀਟੀਵੀ ਲਈ ਵਿਸ਼ੇਸ਼ ਪ੍ਰਬੰਧ ਹਨ। ਬਿਹਾਰ ਚੋਣਾਂ 'ਚ 243 ਸੀਟਾਂ 'ਤੇ ਵੋਟਿੰਗ ਹੋਈ ਹੈ।

243 ਸੀਟਾਂ ਲਈ 3,755 ਉਮੀਦਵਾਰਾਂ ਦੀ ਕਿਸਮਤ ਅਜ਼ਮਾਈ ਹੈ। ਨਿਤੀਸ਼ ਕੁਮਾਰ, ਚਿਰਾਗ ਪਾਸਵਾਨ ਜਾਂ ਫਿਰ ਤੇਜਸਵੀ ਯਾਦਵ ਮੁੱਖ ਮੰਤਰੀ ਦੀ ਦੌੜ 'ਚ ਹਨ। ਇਹ ਵੇਖਣਾ ਦਿਲਚਸਪ ਹੋਵੇਗਾ ਕਿ ਬਿਹਾਰ ਦੀ ਸੱਤਾ ਦੀ ਚਾਬੀ ਕਿਸ ਦੇ ਹੱਥ ਆਉਂਦੀ ਹੈ।

ਦਸਣਯੋਗ ਹੈ ਕਿ ਬਿਹਾਰ 'ਚ 243 ਸੀਟਾਂ 'ਤੇ ਤਿੰਨ ਗੇੜਾਂ 'ਚ ਵੋਟਿੰਗ ਹੋਈ ਸੀ। ਪਹਿਲੇ ਗੇੜ ਵਿਚ 16 ਜ਼ਿਲ੍ਹਿਆਂ ਦੀਆਂ 71 ਸੀਟਾਂ 'ਤੇ 28 ਅਕਤੂਬਰ ਨੂੰ ਵੋਟਾਂ ਪਈਆਂ। ਦੂਜੇ ਗੇੜ 'ਚ 17 ਜ਼ਿਲ੍ਹਿਆਂ ਦੀਆਂ 94 ਸੀਟਾਂ 'ਤੇ ਵੋਟਿੰਗ 3 ਨਵੰਬਰ ਨੂੰ ਹੋਈ ਅਤੇ ਆਖ਼ਰੀ ਅਤੇ ਤੀਜੇ ਗੇੜ ਵਿਚ 15 ਜ਼ਿਲ੍ਹਿਆਂ 'ਚ 78 ਸੀਟਾਂ 'ਤੇ 7 ਨਵੰਬਰ ਨੂੰ ਵੋਟਾਂ ਪਈਆਂ।