ਬਿਹਾਰ ਵਿਧਾਨ ਸਭਾ ਚੋਣਾਂ: ਦੇਰ ਰਾਤ ਤੱਕ ਪੂਰੀ ਹੋਵੇਗੀ ਵੋਟਾਂ ਦੀ ਗਿਣਤੀ- ਚੋਣ ਕਮਿਸ਼ਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਬਿਹਾਰ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੌਰਾਨ ਚੋਣ ਕਮਿਸ਼ਨ ਨੇ ਕੀਤੀ ਪ੍ਰੈੱਸ ਕਾਨਫਰੰਸ

Election Commission

ਨਵੀਂ ਦਿੱਲੀ: ਬਿਹਾਰ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੌਰਾਨ ਭਾਰਤੀ ਚੋਣ ਕਮਿਸ਼ਨ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਚੋਣ ਅਧਿਕਾਰੀਆਂ ਨੇ ਕਿਹਾ ਕਿ ਇਸ ਵਾਰ ਵੋਟਿੰਗ ਪ੍ਰਕਿਰਿਆ ਪੂਰੀ ਹੋਣ ਵਿਚ ਸਮਾਂ ਲੱਗ ਸਕਦਾ ਹੈ।

ਡਿਪਟੀ ਚੋਣ ਕਮਿਸ਼ਨਰ ਚੰਦਰ ਭੂਸ਼ਣ ਨੇ ਦੱਸ਼ਿਆ ਕਿ ਹੁਣ ਤੱਕ ਇਕ ਕਰੋੜ ਤੋਂ ਜ਼ਿਆਦਾ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। ਇਸ ਵਾਰ ਪੋਲਿੰਗ ਬੂਥਾਂ ਦੀ ਗਿਣਤੀ 63 ਫੀਸਦੀ ਜ਼ਿਆਦਾ ਸੀ। ਉਹਨਾਂ ਨੇ ਦੱਸਿਆ ਕਿ 2015 ਵਿਚ 38 ਥਾਵਾਂ 'ਤੇ ਪੋਲਿੰਗ ਬੂਥ ਬਣਾਏ ਗਏ ਪਰ ਇਸ ਵਾਰ 58 ਥਾਵਾਂ 'ਤੇ ਪੋਲਿੰਗ ਬੂਥ ਸੀ।

ਬਿਹਾਰ ਦੇ ਮੁੱਖ ਚੋਣ ਅਧਿਕਾਰੀ ਐਚਆਰ ਸ੍ਰੀਨਿਵਾਸਨ ਨੇ ਦੱਸਿਆ ਕਿ ਇਸ ਵਾਰ ਲਗਭਗ 4.10 ਕਰੋੜ ਵੋਟਾਂ ਪਾਈਆਂ ਗਈਆਂ। ਹੁਣ ਤੱਕ ਇਕ ਕਰੋੜ ਤੋਂ ਵਧੇਰੇ ਵੋਟਾਂ ਗਿਣੀਆਂ ਜਾ ਚੁੱਕੀਆਂ ਹਨ ਅਤੇ 3 ਕਰੋੜ 10 ਲੱਖ ਵੋਟਾਂ ਗਿਣੀਆਂ ਜਾਣੀਆਂ ਬਾਕੀ ਹਨ। ਉਹਨਾਂ ਦੱਸਿਆ ਕਿ ਪਹਿਲਾਂ 25-26 ਰਾਊਂਡ ਵਿਚ ਹੀ ਵੋਟਿੰਗ ਹੋ ਜਾਂਦੀ ਸੀ ਪਰ ਇਸ ਵਾਰ ਸੰਭਾਵਨਾ ਹੈ ਕਿ ਘੱਟੋ ਘੱਟ 35 ਰਾਊਂਡ ਵਿਚ ਵੋਟਿੰਗ ਹੋ ਸਕਦੀ ਹੈ।

ਅਜਿਹੇ ਵਿਚ ਗਿਣਤੀ ਦੇਰ ਰਾਤ ਤੱਕ ਚਲ ਸਕਦੀ ਹੈ। ਚੋਣ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੋਰੋਨਾ ਸੰਕਟ ਕਾਰਨ ਕਾਊਂਟਿੰਗ ਬੂਥਾਂ ਦੀ ਗਿਣਤੀ ਵਧ ਰਹੀ ਹੈ ਅਤੇ ਇਸ ਵਾਰ 19 ਤੋਂ ਲੈ ਕੇ 50 ਰਾਊਂਡਾਂ ਤੱਕ ਵੋਟਾਂ ਦੀ ਗਿਣਤੀ ਹੋ ਸਕਦੀ ਹੈ।