ਚੋਣ ਨਤੀਜਿਆਂ ਦੌਰਾਨ ਦੁਪਹਿਰ 1.30 ਵਜੇ ਹੋਵੇਗੀ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ
ਡਿਪਟੀ ਚੋਣ ਕਮਿਸ਼ਨਰ ਸੁਦੀਪ ਜੈਨ, ਚੰਦਰਭੂਸ਼ਣ ਕੁਮਾਰ ਅਤੇ ਅਸ਼ੀਸ਼ ਕੁੰਦਰਾ ਮੀਡੀਆ ਨਾਲ ਕਰਨਗੇ ਗੱਲਬਾਤ
Election Commission to hold press conference at 1.30 pm today
ਨਵੀਂ ਦਿੱਲੀ: ਭਾਰਤੀ ਚੋਣ ਕਮਿਸ਼ਨ ਵੱਲੋਂ ਦੁਪਹਿਰ 1.30 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਇਸ ਦੌਰਾਨ ਡਿਪਟੀ ਚੋਣ ਕਮਿਸ਼ਨਰ ਸੁਦੀਪ ਜੈਨ, ਚੰਦਰਭੂਸ਼ਣ ਕੁਮਾਰ ਅਤੇ ਅਸ਼ੀਸ਼ ਕੁੰਦਰਾ ਮੀਡੀਆ ਨਾਲ ਗੱਲਬਾਤ ਕਰਨਗੇ।
ਦੱਸ ਦਈਏ ਕਿ ਬਿਹਾਰ ਵਿਧਾਨ ਸਭਾ ਚੋਣਾਂ ਅਤੇ 11 ਸੂਬਿਆਂ ਦੀਆਂ 58 ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਇਸ ਦੌਰਾਨ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਕਾਫੀ ਅਹਿਮ ਮੰਨੀ ਜਾ ਰਹੀ ਹੈ।
ਬਿਹਾਰ ਵਿਧਾਨ ਸਭਾ ਚੋਣਾਂ 2020 ਲਈ ਵੋਟਾਂ ਦੀ ਗਿਣਤੀ ਮੰਗਲਵਾਰ ਨੂੰ ਸਵੇਰੇ ਅੱਠ ਵਜੇ ਸ਼ੁਰੂ ਹੋਈ। ਬਿਹਾਰ ਚੋਣਾਂ ਲਈ 38 ਜ਼ਿਲ੍ਹਿਆਂ ਦੇ 55 ਵੋਟਿੰਗ ਕੇਂਦਰਾਂ 'ਤੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਇਹਨਾਂ ਚੋਣਾਂ ਦੇ ਨਤੀਜੇ ਸੂਬੇ ਵਿਚ ਨਿਤੀਸ਼ ਕੁਮਾਰ ਸਰਕਾਰ ਦਾ ਭਵਿੱਖ ਤੈਅ ਕਰਨਗੇ।