ਪ੍ਰਿਯੰਕਾ ਗਾਂਧੀ ਦਾ ਐਲਾਨ- UP ’ਚ ਕਾਂਗਰਸ ਸਰਕਾਰ ਬਣੀ ਤਾਂ ਆਸ਼ਾ ਵਰਕਰਾਂ ਨੂੰ ਦੇਵਾਂਗੇ ਮਾਣ ਭੱਤਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਜੇ UP ਵਿਚ ਕਾਂਗਰਸ ਸਰਕਾਰ ਬਣੀ ਤਾਂ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ

Priyanka Gandhi promises Rs 10,000 per month honourarium for ASHA workers

ਲਖਨਊ: ਅਗਲੇ ਸਾਲ ਕਈ ਸੂਬਿਆਂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਕਾਂਗਰਸ ਪਾਰਟੀ ਵਲੋਂ ਕਈ ਅਹਿਮ ਐਲਾਨ ਕੀਤੇ ਜਾ ਰਹੇ ਹਨ। ਇਸ ਦੌਰਾਨ ਯੂਪੀ ਚੋਣਾਂ ਤੋਂ ਪਹਿਲਾਂ ਕਾਂਗਰਸ ਜਨਰਲ ਸਕੱਤਰ ਅਤੇ ਯੂਪੀ ਇੰਚਾਰਜ ਪ੍ਰਿਯੰਕਾ ਗਾਂਧੀ ਨੇ ਬੁੱਧਵਾਰ ਨੂੰ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਯੂਪੀ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ।

ਹੋਰ ਪੜ੍ਹੋ: ਰਾਜਾ ਵੜਿੰਗ ਨੇ ਆਪਣੇ ਕੰਮਾਂ ਦਾ ਦਿੱਤਾ ਵੇਰਵਾ, ਕੈਪਟਨ ਤੇ ਅਕਾਲੀ ਦਲ 'ਤੇ ਸਾਧਿਆ ਨਿਸ਼ਾਨਾ

ਇਸ ਤੋਂ ਪਹਿਲਾਂ ਪ੍ਰਿਯੰਕਾ ਨੇ ਮੰਗਲਵਾਰ ਨੂੰ ਸ਼ਾਹਜਹਾਂਪੁਰ 'ਚ ਪੁਲਿਸ ਦੀ ਬੇਰਹਿਮੀ ਦਾ ਜ਼ਿਕਰ ਕੀਤਾ। ਪ੍ਰਿਯੰਕਾ ਗਾਂਧੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਯੂਪੀ ਸਰਕਾਰ ਵਲੋਂ ਆਸ਼ਾ ਵਰਕਰਾਂ 'ਤੇ ਹਰ ਹਮਲਾ ਉਹਨਾਂ ਵਲੋਂ ਕੀਤੇ ਗਏ ਕੰਮਾਂ ਦਾ ਅਪਮਾਨ ਹੈ।

ਹੋਰ ਪੜ੍ਹੋ: ਤਰਨਤਾਰਨ 'ਚ ਲੁਟੇਰਿਆਂ ਨੇ ਕੱਪੜਾ ਵਪਾਰੀ ਨੂੰ ਬਣਾਇਆ ਨਿਸ਼ਾਨਾ, 6 ਕਿਲੋ ਸੋਨਾ ਤੇ ਨਕਦੀ ਲੈ ਕੇ ਫਰਾਰ

ਉਹਨਾਂ ਕਿਹਾ ਕਿ ਆਸ਼ਾ ਵਰਕਰਾਂ ਨੇ ਕੋਰੋਨਾ ਕਾਲ ਅਤੇ ਹੋਰ ਮੌਕਿਆਂ ’ਤੇ ਪੂਰੀ ਲਗਨ ਨਾਲ ਅਪਣੀਆਂ ਸੇਵਾਵਾਂ ਦਿੱਤੀਆਂ। ਮਾਣ ਭੱਤਾ ਉਹਨਾਂ ਦਾ ਹੱਕ ਹੈ। ਉਹਨਾਂ ਦਾ ਗੱਲ ਸੁਣਨਾ ਸਰਕਾਰ ਦਾ ਫਰਜ਼ ਹੈ। ਪ੍ਰਿਯੰਕਾ ਨੇ ਕਿਹਾ ਕਿ ਆਸ਼ਾ ਵਰਕਰਾਂ ਸਨਮਾਨ ਦੀਆਂ ਹੱਕਦਾਰ ਹਨ ਅਤੇ ਇਸ ਲੜਾਈ ਵਿਚ ਮੈਂ ਉਹਨਾਂ ਦੇ ਨਾਲ ਹਾਂ।

ਹੋਰ ਪੜ੍ਹੋ: ਅੰਮ੍ਰਿਤਸਰ 'ਚ ਗੁੰਡਾਗਰਦੀ ਨੰਗਾ ਨਾਚ, ਮਾਚਿਸ ਦੀ ਡੱਬੀ ਨੂੰ ਲੈ ਕੇ ਇਕ ਨੌਜਵਾਨ ਦਾ ਕੀਤਾ ਕਤਲ

ਇਸ ਤੋਂ ਪਹਿਲਾਂ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਦੱਸਿਆ ਸੀ ਕਿ ਕਾਂਗਰਸ ਨੇ ਔਰਤਾਂ ਲਈ ਵੱਖਰਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਹੈ। ਕਾਂਗਰਸ ਦੀ ਸਰਕਾਰ ਬਣਨ 'ਤੇ ਸਾਲਾਨਾ 3 ਭਰੇ ਹੋਏ ਸਿਲੰਡਰ ਮੁਫਤ ਦਿੱਤੇ ਜਾਣਗੇ। ਸੂਬੇ ਦੀਆਂ ਸਰਕਾਰੀ ਬੱਸਾਂ ਵਿਚ ਔਰਤਾਂ ਲਈ ਸਫ਼ਰ ਮੁਫ਼ਤ ਹੋਵੇਗਾ

ਹੋਰ ਪੜ੍ਹੋ: AG ਨੂੰ ਹਟਾਉਣ ਦਾ ਮਸਲਾ ਭਖਿਆ : ਸੁਨੀਲ ਜਾਖੜ ਨੇ ਚੰਨੀ ਨੂੰ ਦੱਸਿਆ 'ਸਮਝੌਤਾਵਾਦੀ' CM

ਪ੍ਰਿਯੰਕਾ ਗਾਂਧੀ ਨੇ ਯੂਪੀ ਵਿਧਾਨ ਸਭਾ ਚੋਣਾਂ 'ਚ 40 ਫੀਸਦੀ ਸੀਟਾਂ 'ਤੇ ਔਰਤਾਂ ਨੂੰ ਟਿਕਟ ਦੇਣ ਦਾ ਐਲਾਨ ਕੀਤਾ ਸੀ ਅਤੇ ਹੁਣ ਕਾਂਗਰਸ ਨੇ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਉਹਨਾਂ ਨੇ 12ਵੀਂ ਅਤੇ ਗ੍ਰੈਜੂਏਟ ਪਾਸ ਲੜਕੀਆਂ ਲਈ ਵੀ ਵੱਡੇ ਐਲਾਨ ਕੀਤੇ ਸਨ। ਪ੍ਰਿਯੰਕਾ ਗਾਂਧੀ ਨੇ ਕਿਹਾ ਹੈ ਕਿ ਜੇਕਰ ਕਾਂਗਰਸ ਦੀ ਸਰਕਾਰ ਬਣੀ ਤਾਂ ਇੰਟਰ ਪਾਸ ਲੜਕੀਆਂ ਨੂੰ ਸਮਾਰਟਫ਼ੋਨ ਅਤੇ ਗ੍ਰੈਜੂਏਟ ਲੜਕੀਆਂ ਨੂੰ ਇਲੈਕਟ੍ਰਿਕ ਸਕੂਟੀ ਦਿੱਤੀ ਜਾਵੇਗੀ।