ਪੂਰੇ ਪਰਿਵਾਰ ਵੱਲੋਂ ਖ਼ੁਦਕੁਸ਼ੀ, 5 ਦੀ ਮੌਤ, ਇੱਕ ਦੀ ਹਾਲਤ ਗੰਭੀਰ
5 ਦੀ ਮੌਤ, ਇੱਕ ਲੜਕੀ ਲੜ ਰਹੀ ਜ਼ਿੰਦਗੀ-ਮੌਤ ਦੀ ਜੰਗ
ਨਵਾਦਾ (ਬਿਹਾਰ) - ਜ਼ਿਲ੍ਹੇ ਦੇ ਨਗਰ ਥਾਣਾ ਖੇਤਰ ਵਿੱਚ ਇੱਕ ਪਰਿਵਾਰ ਵੱਲੋਂ ਕਥਿਤ ਤੌਰ 'ਤੇ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਤੋਂ ਬਾਅਦ ਪੰਜ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਬੱਚੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਐਸ.ਪੀ. ਗੌਰਵ ਮੰਗਲਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪੂਰੇ ਪਰਿਵਾਰ ਨੇ ਸਲਫ਼ਾਸ ਖਾ ਕੇ ਖ਼ੁਦਕੁਸ਼ੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਨਗਰ ਥਾਣਾ ਖੇਤਰ ਦੇ ਨਿਊ ਏਰੀਆ ਮੁਹੱਲਾ ਵਾਸੀ ਕੇਦਾਰ ਲਾਲ ਗੁਪਤਾ, ਉਸ ਦੀ ਪਤਨੀ, ਦੋ ਧੀਆਂ ਅਤੇ ਇੱਕ ਪੁੱਤਰ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਧੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਐਸ.ਪੀ. ਨੇ ਦੱਸਿਆ ਕਿ ਹੁਣ ਤੱਕ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਦਾ ਕਦਮ ਚੁੱਕਣ ਦੀ ਗੱਲ ਸਾਹਮਣੇ ਆਈ ਹੈ, ਪਰ ਹੋਰ ਤੇ ਪ੍ਰਪੱਕ ਜਾਣਕਾਰੀ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਸੰਬੰਧੀ ਅਗਲੀਆਂ ਕਨੂੰਨੀ ਕਾਰਵਾਈਆਂ ਅਮਲ ਹੇਠ ਲਿਆਂਦੀਆਂ ਜਾ ਰਹੀਆਂ ਹਨ।