Mumbai Accident: ਮੁੰਬਈ 'ਚ ਵੱਡਾ ਹਾਦਸਾ, ਆਪਸ ਵਿਚ ਟਕਰਾਈਆਂ ਕਈ ਗੱਡੀਆਂ, 3 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Mumbai Accident:6 ਲੋਕ ਹੋਏ ਗੰਭੀਰ ਜ਼ਖ਼ਮੀ

Mumbai Accident

Mumbai Accident: ਮੁੰਬਈ ਦੇ ਬਾਂਦਰਾ 'ਚ ਦੇਰ ਰਾਤ ਹੋਏ ਕਾਰ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ 6 ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰਿਆਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਬਾਂਦਰਾ ਵਰਲੀ ਸੀ ਲਿੰਕ ਤੋਂ 100 ਮੀਟਰ ਪਹਿਲਾਂ ਵਾਪਰਿਆ। ਜਿਥੇ ਇੱਕ ਤੇਜ਼ ਰਫ਼ਤਾਰ ਕਾਰ ਉਥੇ ਖੜ੍ਹੇ 6 ਵਾਹਨਾਂ ਨਾਲ ਟਕਰਾ ਗਈ।

ਇਹ ਵੀ ਪੜ੍ਹੋ: Punjab Rain Today: ਪੰਜਾਬ ਵਿਚ ਕਈ ਥਾਵਾਂ ਤੇ ਪੈ ਰਿਹਾ ਭਾਰੀ ਮੀਂਹ, ਵਧੀ ਠੰਢ

ਮੁੰਬਈ ਜ਼ੋਨ 9 ਦੇ ਡੀਸੀਪੀ ਕ੍ਰਿਸ਼ਨਕਾਂਤ ਉਪਾਧਿਆਏ ਅਨੁਸਾਰ ਰਾਤ ਕਰੀਬ 10.15 ਵਜੇ ਇਕ ਤੇਜ਼ ਰਫ਼ਤਾਰ ਇਨੋਵਾ ਕਾਰ ਵਰਲੀ ਤੋਂ ਬਾਂਦਰਾ ਵੱਲ ਜਾ ਰਹੀ ਸੀ ਕਿ ਓਵਰ ਸਪੀਡ ਕਾਰ ਦੀ ਟੱਕਰ ਹੋਰ ਵਾਹਨਾਂ ਨਾਲ ਹੋ ਗਈ। ਕਾਰ ਚਾਲਕ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Latest Lifestyle News: ਜੇਕਰ ਤੁਹਾਡੀ ਸਰਦੀਆਂ ਵਿਚ ਚਮੜੀ ਹੋ ਗਈ ਹੈ ਖ਼ੁਸ਼ਕ ਤਾਂ ਅਪਣਾਉ ਇਹ ਘਰੇਲੂ ਨੁਸਖ਼ੇ  

ਮੀਡੀਆ ਰਿਪੋਰਟਾਂ ਮੁਤਾਬਕ ਤੇਜ਼ ਰਫਤਾਰ ਕਾਰ ਦੇ ਡਰਾਈਵਰ ਨੇ ਸੀ ਲਿੰਕ 'ਤੇ ਇਕ ਹੋਰ ਵਾਹਨ ਨੂੰ ਟੱਕਰ ਮਾਰ ਦਿੱਤੀ ਸੀ। ਇਸ ਤੋਂ ਬਾਅਦ ਉਸ ਨੇ ਫੜੇ ਜਾਣ ਤੋਂ ਬਚਣ ਲਈ ਕਾਰ ਦੀ ਸਪੀਡ ਵਧਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਛੇ ਕਾਰਾਂ ਆਪਸ ਵਿਚ ਟਕਰਾ ਗਈਆਂ। ਮੁੰਬਈ ਪੁਲਿਸ ਨੇ ਦੱਸਿਆ ਕਿ ਹਾਦਸੇ 'ਚ ਦੋਸ਼ੀ ਕਾਰ ਚਾਲਕ ਨੂੰ ਵੀ ਸੱਟਾਂ ਲੱਗੀਆਂ ਹਨ। ਉਸ ਦੀ ਕਾਰ ਨੂੰ ਜ਼ਬਤ ਕਰ ਲਿਆ ਗਿਆ ਹੈ।