ਨਾਗਰਿਕਤਾ ਬਿੱਲ 'ਤੇ ਸਮਰਥਨ ਤੋਂ ਸ਼ਿਵ ਸੈਨਾ ਪਿੱਛੇ ਹੱਟੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਉਧਵ ਠਾਕਰੇ ਨੇ ਕਿਹਾ, ਸਾਰੇ ਤੱਥ ਸਪੱਸ਼ਟ ਹੋਣ ਤਕ ਬਿੱਲ ਦਾ ਸਮਰਥਨ ਨਹੀਂ ਕਰਾਂਗੇ

file photo

ਨਵੀਂ ਦਿੱਲੀ : ਨਾਗਰਿਕਤਾ ਸੋਧ ਬਿੱਲ ਸੋਮਵਾਰ ਨੂੰ ਲੋਕ ਸਭਾ ਵਿਚ ਪਾਸ ਹੋ ਗਿਆ। ਇਸ ਵਿਚ ਅਫ਼ਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਧਾਰਮਿਕ ਅਧਾਰ 'ਤੇ ਸਤਾਏ ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਅਤੇ ਈਸਾਈਆਂ ਭਾਈਚਾਰੇ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਲਈ ਅਰਜ਼ੀ ਦੇਣ ਦਾ ਹੱਕਦਾਰ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ।