ਕਿਸਾਨਾਂ ਨੇ ਹਾਈਵੇਅ 'ਤੇ ਲਗਾਉਣੀਆਂ ਸ਼ੁਰੂ ਕੀਤੀਆਂ ਸਬਜ਼ੀਆਂ, ਬੋਲੇ- ਹੁਣ ਨੀਂ ਮੁੜਦੇ, ਦੇਖੋ ਵੀਡੀਓ

ਏਜੰਸੀ

ਖ਼ਬਰਾਂ, ਰਾਸ਼ਟਰੀ

ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਵੱਖ ਵੱਖ ਸੀਮਾਵਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 15 ਵਾਂ ਦਿਨ ਹੈ

Farmers start planting vegetables on Delhi Highways

ਨਵੀਂ ਦਿੱਲੀ : ਕਿਸਾਨ ਦਿੱਲੀ ਮੋਰਚੇ 'ਤੇ ਲਗਾਤਾਰ ਡਟੇ ਹੋਏ ਹਨ।  ਕਿਸਾਨ ਆਪਣੇ ਨਾਲ 6-6 ਮਹੀਨਿਆਂ ਦਾ ਰਾਸ਼ਨ ਲੈ ਕੇ ਆਏ ਹਨ। ਹੁਣ ਤਾਂ ਕਿਸਾਨਾਂ ਨੇ ਹਾਈਵੇ ਉੱਤੇ ਸਬਜ਼ੀਆਂ ਵੀ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।  ਦਰਅਸਲ ਕਿਸਾਨਾਂ ਦੀ ਸਬਜ਼ੀ ਲਗਾਉਂਦਿਆਂ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਤੇ ਇਸ ਵੀਡੀਓ ਨੂੰ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਵੀ ਆਪਣੇ ਫੇਸਬੁਕ ਅਕਾਉਂਟ 'ਤੇ ਸ਼ੇਅਰ ਕੀਤੀ ਹੈ।

ਇਸ ਵੀਡੀਓ ਵਿਚ ਕਿਸਾਨ ਸੜਕ ਹਾਈਵੇਅ ਦੇ ਵਿਚਕਾਰ ਵਾਲੀ ਖਾਲੀ ਜਗ੍ਹਾ ਨੂੰ ਖੇਤੀ ਲਈ ਤਿਆਰ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਸ ਜਗ੍ਹਾ ਉੱਤੇ ਧਨੀਆਂ, ਪਾਲਕ, ਮੇਥੇ, ਮੂਲੀ ਲਗਾ ਰਹੇ ਹਨ। ਗੋਭੀ ਤੇ ਪਿਆਜ ਦੀ ਪਨੀਰੀ ਵੀ ਲਗਾਉਣੀ ਹੈ। ਹਾਈਵੇ ਦੇ ਧੁਰ ਤੱਕ ਸਬਜੀਆਂ ਲਗਾਉਣ ਤਿਆਰੀ ਕੀਤੀ ਜਾ ਰਹੀ ਹੈ।

ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਵੱਖ ਵੱਖ ਸੀਮਾਵਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 15 ਵਾਂ ਦਿਨ ਹੈ। ਕੱਲ੍ਹ, ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ।