ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ CDS ਰਾਵਤ ਨੂੰ ਭੇਂਟ ਕੀਤੀ ਸ਼ਰਧਾਂਜਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੀਡੀਐੱਸ ਜਨਰਲ ਬਿਪਿਨ ਰਾਵਤ ਦਾ ਸਸਕਾਰ ਦਿੱਲੀ ਕੈਂਟ ਵਿੱਚ ਅੱਜ ਸ਼ਾਮ 4 ਵਜੇ ਕੀਤਾ ਜਾਵੇਗਾ

Rakesh Tikait

 

 ਨਵੀਂ ਦਿੱਲੀ : ਤਾਮਿਲਨਾਡੂ ਦੇ ਕੰਨੂਰ ਵਿੱਚ ਹੈਲੀਕਾਪਟਰ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸੀਡੀਐੱਸ ਜਨਰਲ ਬਿਪਿਨ ਰਾਵਤ ਦਾ ਸਸਕਾਰ ਦਿੱਲੀ ਕੈਂਟ ਵਿੱਚ ਅੱਜ ਸ਼ਾਮ 4 ਵਜੇ ਕੀਤਾ ਜਾਵੇਗਾ। ਜਨਰਲ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀਆਂ ਮ੍ਰਿਤਕ ਦੇਹਾਂ ਨੂੰ ਕਾਰਜ ਮਾਰਗ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਗਿਆ।

 

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਸੀਡੀਐੱਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਜ਼ਿਕਰਯੋਗ ਹੈ ਕਿ ਤਾਮਿਲਨਾਡੂ ਹੈਲੀਕਾਪਟਰ ਹਾਦਸੇ  ਵਿਚ ਸੀਡੀਐੱਸ ਜਨਰਲ ਬਿਪਿਨ ਰਾਵਤ  ਸਮੇਤ 13 ਵਿਅਕਤੀਆਂ ਦੀ ਮੌਤ ਹੋ ਗਈ ਸੀ।