ਵੱਡੀ ਖ਼ਬਰ : ਤਰਨਤਾਰਨ ਦੇ ਪੁਲਿਸ ਥਾਣੇ 'ਤੇ ਰਾਕੇਟ ਲਾਂਚਰ ਨਾਲ ਹਮਲਾ, ਟੁੱਟੇ ਸ਼ੀਸ਼ੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੌਕੇ 'ਤੇ ਪੁੱਜੇ ਉੱਚ ਅਧਿਕਾਰੀ

photo

 

 

ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਪੁਲਿਸ ਥਾਣੇ 'ਤੇ ਰਾਕੇਟ ਲਾਂਚਰ ਨਾਲ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਤਰਨਤਾਰਨ ਜ਼ਿਲੇ ਦੇ ਸਰਹਾਲੀ ਥਾਣੇ 'ਚ ਸਥਿਤ ਸਾਂਝ ਕੇਂਦਰ 'ਤੇ ਸ਼ੁੱਕਰਵਾਰ ਦੇਰ ਰਾਤ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ, ਜਿਸ 'ਚ ਇਮਾਰਤ ਦੇ ਸ਼ੀਸ਼ੇ ਟੁੱਟ ਗਏ। ਅਜੇ ਤੱਕ ਹਮਲਾਵਰ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਹਮਲੇ ਤੋਂ ਬਾਅਦ ਜ਼ਿਲ੍ਹੇ ਦੇ ਉੱਚ ਅਧਿਕਾਰੀ ਮੌਕੇ 'ਤੇ ਪੁੱਜ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 1 ਵਜੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਮੌਜੂਦ ਪੁਲਿਸ ਥਾਣਾ ਸਰਹਾਲੀ 'ਤੇ ਰਾਕੇਟ ਲਾਂਚਰ ਦਾਗ ਦਿੱਤਾ ਗਿਆ, ਜੋ ਕਿ ਥਾਣੇ ਅੰਦਰ ਮੌਜੂਦ ਸਾਂਝ ਕੇਂਦਰ 'ਤੇ ਜਾ ਡਿੱਗਿਆ।

ਸਾਂਝ ਕੇਂਦਰ 'ਚ ਉਸ ਵੇਲੇ ਕੋਈ ਵੀ ਮੌਜੂਦ ਨਹੀਂ ਸੀ। ਹਮਲੇ ਇਸ ਦੌਰਾਨ ਥਾਣੇ 'ਚ ਡਿਊਟੀ ਅਫ਼ਸਰ ਸਣੇ ਕੁੱਝ ਹੋਰ ਪੁਲਿਸ ਮੁਲਾਜ਼ਮ ਮੌਜੂਦ ਸਨ, ਜਿਨ੍ਹਾਂ ਦਾ ਕੋਈ ਵੀ ਨੁਕਸਾਨ ਨਾ ਹੋਣ ਸਬੰਧੀ ਖ਼ਬਰ ਮਿਲੀ ਹੈ। ਹਮਲੇ ਤੋਂ ਬਾਅਦ ਜ਼ਿਲ੍ਹੇ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ ਸਮੇਤ ਹੋਰ ਅਧਿਕਾਰੀਆਂ ਨੇ ਮੌਕੇ 'ਤੇ ਪੁੱਜ ਥਾਣੇ ਦੀ ਘੇਰਾਬੰਦੀ ਕਰਦੇ ਹੋਏ ਇਲਾਕੇ ਨੂੰ ਸੀਲ ਕਰ ਦਿੱਤਾ ਹੈ।