ਭੁਚਾਲ ਦੇ ਝਟਕਿਆਂ ਨਾਲ ਹਿੱਲਿਆ ਜੰਮੂ-ਕਸ਼ਮੀਰ, 5.1 ਰਹੀ ਤੀਬਰਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ ਕਸ਼ਮੀਰ ਵਿਚ ਸ਼ਾਮ ਨੂੰ 5.1 ਦੀ ਤੀਬਰਤਾ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ...

Earthquake

ਸ਼੍ਰੀਨਗਰ: ਜੰਮੂ ਕਸ਼ਮੀਰ ਵਿਚ ਸ਼ਾਮ ਨੂੰ 5.1 ਦੀ ਤੀਬਰਤਾ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਪੋਰਟ ਮੁਤਾਬਿਕ ਸ਼ਾਮ 7.32 ਵਜੇ ਕਸ਼ਮੀਰ ਦੇ ਡੋਡਾ, ਕਿਸ਼ਤਵਾੜ ਅਤੇ ਰਾਮਬਾਣ ਵਿਚ ਭੁਚਾਲੇ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ ਹਨ। ਭੁਚਾਲ ਦੇ ਝਟਕੇ ਇੰਨੀ ਤੇਜ ਸੀ ਕਿ ਲੋਕ ਅਪਣੇ-ਅਪਣੇ ਘਰਾਂ ਵਿਚੋਂ ਬਾਹਰ ਨਿਕਲ ਆਏ।

ਪ੍ਰਾਪਤ ਜਾਣਕਾਰੀ ਅਨੁਸਾਰ ਭੁਚਾਲ ਦਾ ਕੇਂਦਰ ਕਟਰਾ ਦੇ ਉਤਰ-ਪੂਰਬ ਵਿਚ 63 ਕਿ.ਮੀ ਦੀ ਦੂਰੀ ਉਤੇ 5 ਕਿ.ਮੀ ਦੀ ਡੂੰਘਾਈ ‘ਤੇ ਸੀ। ਇਸਤੋਂ ਇਲਾਵਾ ਭੁਚਾਲ ਵਿਚ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਵੀ ਖਬਰ ਸਾਹਮਣੇ ਨਹੀਂ ਆਈ ਹੈ। ਉਥੇ ਜ਼ਿਲ੍ਹਾ ਵਿਕਾਸ ਕਮਿਸ਼ਨਰ ਡੋਡਾ ਨੇ ਸਾਰੇ ਤਹਿਸੀਲਦਾਰਾਂ ਅਤੇ ਐਸਐਚਓ ਨੂੰ ਸੰਬੰਧਿਤ ਖੇਤਰਾਂ ਵਿਚ ਹੋਏ ਨੁਕਸਾਨ ਦੀ ਤੁਰੰਤ ਸੂਚਨਾ ਦੇਣ ਦੇ ਹੁਕਮ ਦਿੱਤੇ ਹਨ, ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਤੋਂ ਪ੍ਰੇਸ਼ਾਨ ਨਾ ਹੋਣ ਅਤੇ ਸੁਰੱਖਿਆ ਨਿਯਮਾਂ ਦਾ ਪਾਲਨ ਕਰਦੇ ਰਹਿਣ ਦੇ ਵੀ ਨਿਰਦੇਸ਼ ਦਿੱਤੇ ਹਨ।

ਦੱਸ ਦਈਏ ਇਸ ਸਾਲ ਵਿਚ ਜੰਮੂ-ਕਸ਼ਮੀਰ ਵਿਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸਤੋਂ ਪਹਿਲਾਂ 4 ਜਨਵਰੀ ਨੂੰ ਬਾਂਦੀਪੋਰਾ ਵਿਚ 3.5 ਤੀਬਰਤਾ ਦਾ ਭੁਚਾਲ ਆਇਆ ਸੀ। ਉਥੇ ਪਿਛਲੇ ਕੁਝ ਮਹੀਨਿਆਂ ਵਿਚ ਜੰਮੂ-ਕਸ਼ਮੀਰ ਵਿਚ ਕਈਂ ਵਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪਿਛਲੇ ਸਾਲ ਦਸੰਬਰ ਵਿਚ 4 ਵਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ।