ਕਿਸਾਨੀ ਸੰਘਰਸ਼ ਤੋਂ ਵਾਪਿਸ ਆ ਰਹੇ ਕਿਸਾਨ ਦੀ ਨਮੂਨੀਏ ਕਾਰਨ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਸ ਨੂੰ ਬਠਿੰਡਾ ਅਤੇ ਬਾਅਦ 'ਚ ਲੁਧਿਆਣਾ ਦੇ ਹਸਪਤਾਲ 'ਚ ਲਿਆਂਦਾ ਗਿਆ ਪਰ ਇਲਾਜ ਕਰਾਉਣ ਦੇ ਬਾਵਜੂਦ ਵੀ ਉਸ ਦੀ ਮੌਤ ਹੋ ਗਈ।

farmer

ਲੰਬੀ- ਕਿਸਾਨਾਂ ਕੜਾਕੇ ਦੀ ਠੰਡ ਵਿਚ ਦਿੱਲੀ ਦੀਆ ਬਰੂਹਾਂ ਤੇ ਖੇਤੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ।  ਇਸ ਦੇ ਚਲਦੇ ਹੁਣ ਤਕ 70 ਦੇ ਕਰੀਬ ਕਿਸਾਨਾਂ ਦੀਆ ਦਿੱਲੀ ਅੰਦੋਲਨ ਦੌਰਾਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਅੱਜ ਇੱਕ ਹੋਰ ਕਿਸਾਨ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਵਾਪਸ ਪਰਤੇ ਰਿਹਾ ਸੀ ਤੇ ਉਸ ਦੀ ਨਮੂਨੀਏ ਕਾਰਨ ਮੌਤ ਹੋ ਗਈ। ਦੱਸ ਦੇਈਏ ਇਹ ਕਿਸਾਨ ਪਿੰਡ ਅਬੁੱਲਖੁਰਾਣਾ (ਸ੍ਰੀ ਮੁਕਤਸਰ ਸਾਹਿਬ) ਦਾ ਰਹਿਣ ਵਾਲਾ ਹੈ।  

ਜਾਣਕਾਰੀ ਮੁਤਾਬਕ ਕਿਸਾਨ ਹਰਪਿੰਦਰ ਸਿੰਘ ਨੀਟੂ ਪੁੱਤਰ ਜਗਤਾਰ ਸਿੰਘ ਪਿਛਲੇ ਕਰੀਬ 2 ਹਫ਼ਤਿਆਂ ਤੋਂ ਟਿਕਰੀ ਸਰਹੱਦ 'ਤੇ ਕਿਸਾਨ ਅੰਦੋਲਨ 'ਚ ਡਟਿਆ ਹੋਇਆ ਸੀ। ਇਸੇ ਦੌਰਾਨ ਉਸ ਨੂੰ ਨਮੂਨੀਆ ਹੋ ਗਿਆ। ਇਸ ਮਗਰੋਂ ਪਹਿਲਾਂ ਉਸ ਨੂੰ ਬਠਿੰਡਾ ਅਤੇ ਬਾਅਦ 'ਚ ਲੁਧਿਆਣਾ ਦੇ ਹਸਪਤਾਲ 'ਚ ਲਿਆਂਦਾ ਗਿਆ ਪਰ ਇਲਾਜ ਕਰਾਉਣ ਦੇ ਬਾਵਜੂਦ ਵੀ ਉਸ ਦੀ ਮੌਤ ਹੋ ਗਈ।