ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣਾ ਉਚਿਤ ਨਹੀਂ- ਕੇਂਦਰ ਸਰਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਵਿਚ ਸਰਕਾਰ ਹਲਫਨਾਮੇ ਵਿਚ ਕਿਹਾ, ਉਨ੍ਹਾਂ ਨੂੰ ਸਾਰੇ ਦੇਸ਼ ਤੋਂ ਸਮਰਥਨ ਮਿਲਿਆ ।

pm modi

ਨਵੀਂ ਦਿੱਲੀ : ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਕਿਸਾਨਾਂ ਦੇ ਮੁੱਦੇ ’ਤੇ ਸੁਣਵਾਈ ਪੂਰੀ ਹੋਈ । ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਬਹੁਤ ਸਖਤ ਟਿੱਪਣੀ ਕੀਤੀ। ਇਸ ਦੇ ਨਾਲ ਹੀ ਸਰਕਾਰ ਨੇ ਸੁਪਰੀਮ ਕੋਰਟ ਵਿਚ ਦਾਇਰ ਕੀਤੇ ਆਪਣੇ ਹਲਫਨਾਮੇ ਵਿਚ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਦੇਸ਼ ਭਰ ਵਿਚ ਪ੍ਰਵਾਨ ਕਰ ਲਿਆ ਗਿਆ ਹੈ । ਇੱਥੇ ਕੁਝ ਕੁ ਕਿਸਾਨ ਐਸੋਸੀਏਸ਼ਨ ਅਤੇ ਹੋਰ ਹਨ ਜੋ ਇਨ੍ਹਾਂ ਕਾਨੂੰਨਾਂ ਤੇ ਇਤਰਾਜ਼ ਕਰਦੇ ਹਨ । ਕਿਸਾਨ ਜੱਥੇਬੰਦੀਆਂ ਵੱਲੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਇੱਕ ਸ਼ਰਤ ਰੱਖੀ ਗਈ ਹੈ, ਜੋ ਨਾ ਤਾਂ ਨਿਆਂਕਾਰੀ ਹੈ ਅਤੇ ਨਾ ਹੀ ਸਵੀਕਾਰਯੋਗ ਹੈ।

Related Stories