ਸਿਆਸਤਦਾਨ ਕੋਰੋਨਾ ਟੀਕਾ ਸਿਰਫ ਵਾਰੀ ਆਉਣ 'ਤੇ ਹੀ ਲਗਵਾਉਣ - ਪ੍ਰਧਾਨ ਮੰਤਰੀ ਮੋਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਦੌਰਾਨ ਕਿਹਾ

PM Modi

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਦੁਆਰਾ ਮਨਜ਼ੂਰ ਕੀਤੇ ਗਏ, ਸਾਡੇ ਦੋ ਕੋਰੋਨਾ ਟੀਕੇ ਦੁਨੀਆ ਦੇ ਹੋਰ ਟੀਕਿਆਂ ਨਾਲੋਂ ਵਧੇਰੇ ਪ੍ਰਭਾਵਸ਼ਾਲੀ ਹਨ। ਪ੍ਰਧਾਨ ਮੰਤਰੀ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਦੌਰਾਨ ਕਿਹਾ । ਪੀਐਮ ਮੋਦੀ ਨੇ ਇਹ ਵੀ ਕਿਹਾ ਕਿ ਸਿਆਸਤਦਾਨਾਂ ਨੂੰ ਕੋਰੋਨਾ ਟੀਕਾ ਉਦੋਂ ਹੀ ਲਗਵਾਉਣਾ ਚਾਹੀਦਾ ਹੈ ਜਦੋਂ ਉਨ੍ਹਾਂ ਦੀ ਵਾਰੀ ਆਉਂਦੀ ਹੈ, ਅੱਗੇ ਜਾਣ ਦੀ ਕੋਸ਼ਿਸ਼ ਨਾ ਕਰਨ ।