ਦਰਦਨਾਕ ਹਾਦਸਾ: ਹਰਿਆਣਾ 'ਚ ਮਿੱਟੀ ਦੀਆਂ ਢਿੱਗਾਂ ਡਿੱਗਣ ਕਾਰਨ ਚਾਰ ਲੜਕੀਆਂ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਹਰਿਆਣਾ ਦੇ ਮੇਵਾਤ ਜ਼ਿਲ੍ਹੇ 'ਚ ਇਕ ਭਿਆਨਕ ਦਰਦਨਾਕ ਹਾਦਸੇ 'ਚ ਮਿੱਟੀ ਦੀਆਂ ਢਿੱਗਾਂ ਡਿੱਗਣ ਕਾਰਨ 4 ਲੜਕੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

4 minor girls died due to being buried in the soil



ਮੇਵਾਤ:  ਹਰਿਆਣਾ ਦੇ ਮੇਵਾਤ ਜ਼ਿਲ੍ਹੇ 'ਚ ਇਕ ਭਿਆਨਕ ਦਰਦਨਾਕ ਹਾਦਸੇ 'ਚ ਮਿੱਟੀ ਦੀਆਂ ਢਿੱਗਾਂ ਡਿੱਗਣ ਕਾਰਨ 4  ਲੜਕੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਲੜਕੀਆਂ ਮਿੱਟੀ ਲੈਣ ਗਈਆਂ ਸਨ। ਘਟਨਾ ਤੋਂ ਬਾਅਦ ਮੌਕੇ 'ਤੇ ਹੜਕੰਪ ਮਚ ਗਿਆ ਅਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।

Death

ਮ੍ਰਿਤਕ ਲੜਕੀਆਂ ਦੀ ਉਮਰ 20 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ। ਇਸ ਦੌਰਾਨ ਸਥਾਨਕ ਲੋਕਾਂ ਨੇ ਭੱਜ ਕੇ ਲੜਕੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ।


4 minor girls died due to being buried in the soil

ਦਰਅਸਲ ਸੋਮਵਾਰ ਸ਼ਾਮ ਨੂੰ ਵਕੀਲਾ (19), ਜਾਨੀਸਤਾ (18), ਤਸਲੀਮਾ (10) ਗੁਲਾਫਸ਼ਾ (9), ਸੋਫੀਆ (9) ਪੰਚਾਇਤੀ ਜਗ੍ਹਾ ਤੋਂ ਮਿੱਟੀ ਇਕੱਠੀ ਕਰਨ ਗਈਆਂ ਸਨ। ਅਚਾਨਕ ਮਿੱਟੀ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਵਿਚ ਚਾਰ ਲੜਕੀਆਂ ਦੀ ਮੌਤ ਹੋ ਗਈ, ਜਦਕਿ ਮਹਿਲਾ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।