ਹਿਮਾਚਲ 'ਚ ਹੋਰ ਠਾਰੇਗੀ ਠੰਢ, ਕੱਲ੍ਹ ਭਾਰੀ ਬਰਫਬਾਰੀ ਹੋਣ ਦੀ ਚਿਤਾਵਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਵੀ ਸੈਲਾਨੀਆਂ ਅਤੇ ਸਥਾਨਕ ਲੋਕਾਂ ਨੂੰ ਭਾਰੀ ਬਰਫ਼ਬਾਰੀ ਵਾਲੇ ਖੇਤਰਾਂ ਵਿੱਚ ਨਾ ਜਾਣ ਦੀ ਦਿੱਤੀ ਸਲਾਹ

photo

 

ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ 13 ਜਨਵਰੀ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਵੱਲੋਂ 12 ਜਨਵਰੀ ਨੂੰ ਭਾਰੀ ਬਰਫ਼ਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਵੀ ਸੈਲਾਨੀਆਂ ਅਤੇ ਸਥਾਨਕ ਲੋਕਾਂ ਨੂੰ ਭਾਰੀ ਬਰਫ਼ਬਾਰੀ ਵਾਲੇ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ।

ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਅੱਜ ਤੋਂ 13 ਜਨਵਰੀ ਤੱਕ ਸੂਬੇ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਜਤਾਈ ਹੈ ਜਦਕਿ ਹੇਠਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਅਗਲੇ 5 ਦਿਨਾਂ ਤੱਕ ਸੂਬੇ 'ਚ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਖਰਾਬ ਰਹੇਗਾ, ਜਿਸ ਦਾ ਸਭ ਤੋਂ ਵੱਧ ਅਸਰ 11 ਅਤੇ 12 ਜਨਵਰੀ ਨੂੰ ਦੇਖਣ ਨੂੰ ਮਿਲੇਗਾ। ਮੰਡੀ, ਸ਼ਿਮਲਾ, ਕਾਂਗੜਾ, ਕੁੱਲੂ, ਚੰਬਾ, ਕਿਨੌਰ ਅਤੇ ਲਾਹੌਲ ਸਪਿਤੀ ਦੇ ਉੱਚਾਈ ਵਾਲੇ ਜ਼ਿਲ੍ਹਿਆਂ ਵਿੱਚ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਤੇਜ਼ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।