Earthquake Today: ਪੰਜਾਬ ਅਤੇ ਚੰਡੀਗੜ੍ਹ ਵਿਚ ਮਹਿਸੂਸ ਹੋਏ ਭੂਚਾਲ ਦੇ ਝਟਕੇ
ਦਿੱਲੀ-ਐੱਨਸੀਆਰ 'ਚ ਵੀ ਭੂਚਾਲ ਦੇ ਝਟਕਿਆਂ ਕਾਰਨ ਧਰਤੀ ਇਕ ਵਾਰ ਫਿਰ ਕੰਬ ਗਈ।
Punjab and Chandigarh Earthquake:
Earthquake Today: ਪੰਜਾਬ ਅਤੇ ਚੰਡੀਗੜ੍ਹ ਵਿਚ ਵੀਰਵਾਰ ਨੂੰ ਭੂਚਾਲ ਦੇ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਦਿੱਲੀ-ਐੱਨਸੀਆਰ 'ਚ ਵੀ ਭੂਚਾਲ ਦੇ ਝਟਕਿਆਂ ਕਾਰਨ ਧਰਤੀ ਇਕ ਵਾਰ ਫਿਰ ਕੰਬ ਗਈ। ਭੂਚਾਲ ਦੇ ਇਹ ਝਟਕੇ ਕਾਫੀ ਦੇਰ ਤਕ ਮਹਿਸੂਸ ਕੀਤੇ ਗਏ।
ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ 'ਚ ਸੀ ਅਤੇ ਹਿੰਦੂਕੁਸ਼ ਖੇਤਰ 'ਚ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.2 ਸੀ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਪੀਰ ਪੰਚਾਲ ਇਲਾਕੇ ਦੇ ਦੱਖਣ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਪਾਕਿਸਤਾਨ ਦੇ ਇਸਲਾਮਾਬਾਦ, ਰਾਵਲਪਿੰਡੀ ਅਤੇ ਭਾਰਤ ਦੇ ਜੰਮੂ-ਕਸ਼ਮੀਰ ਤੋਂ ਲੈ ਕੇ ਦਿੱਲੀ-ਐਨਸੀਆਰ ਤਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
(For more Punjabi news apart from Punjab and Chandigarh Earthquake News, stay tuned to Rozana Spokesman)