Weather Update News: ਵਧੇਗੀ ਠੰਢ, ਪੰਜਾਬ ਦੇ 8 ਜ਼ਿਲ੍ਹਿਆਂ ’ਚ ਮੀਂਹ ਦੀ ਚਿਤਾਵਨੀ
3 ਜ਼ਿਲ੍ਹਿਆਂ ’ਚ ਛਾਈ ਰਹੇਗੀ ਧੁੰਦ
punjab chandigarh weather update latest news in punjabi
Weather Update News: ਚੰਡੀਗੜ੍ਹ ਤੋਂ ਇਲਾਵਾ ਮੌਸਮ ਵਿਭਾਗ ਨੇ ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੰਦ ਕਾਰਨ ਸੂਰਜ ਨਹੀਂ ਨਿਕਲਿਆ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ 3.7 ਡਿਗਰੀ ਦੀ ਕਮੀ ਆਈ। ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਘੱਟ ਹੈ। ਜਦੋਂ ਕਿ ਚੰਡੀਗੜ੍ਹ ਵਿੱਚ 3.1 ਡਿਗਰੀ ਦੀ ਗਿਰਾਵਟ ਦੇਖੀ ਗਈ।
ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚੋਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇੱਥੇ ਦ੍ਰਿਸ਼ਟੀ 50 ਮੀਟਰ ਤੋਂ ਘੱਟ ਹੋ ਸਕਦੀ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਬਰਨਾਲਾ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੀਂਹ ਅਤੇ ਬਿਜਲੀ ਦੇ ਨਾਲ-ਨਾਲ ਗਰਜ-ਤੂਫ਼ਾਨ ਦੀ ਸੰਭਾਵਨਾ ਹੈ।