ਸ੍ਰੀਨਗਰ ਵਿਚ ਸੀ.ਆਰ.ਪੀ.ਐਫ਼ ਦੇ ਕੈਂਪ 'ਤੇ ਹਮਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਸ੍ਰੀਨਗਰ ਦੇ ਲਾਲ ਚੌਕ ਇਲਾਕੇ 'ਚ ਅਤਿਵਾਦੀਆਂ ਵਲੋਂ ਕੀਤੇ ਗਏ ਇਕ ਗਰਨੇਡ ਹਮਲੇ 'ਚ ਸੱਤਾ ਸੁਰੱਖਿਆ ਮੁਲਾਜ਼ਮਾਂ ਸਮੇਤ 11 ਜਣੇ ਜ਼ਖ਼ਮੀ ਹੋ ਗਏ.....

C.R.P.F. camp Attack in Srinagar

ਸ੍ਰੀਨਗਰ: ਸ੍ਰੀਨਗਰ ਦੇ ਲਾਲ ਚੌਕ ਇਲਾਕੇ 'ਚ ਅਤਿਵਾਦੀਆਂ ਵਲੋਂ ਕੀਤੇ ਗਏ ਇਕ ਗਰਨੇਡ ਹਮਲੇ 'ਚ ਸੱਤਾ ਸੁਰੱਖਿਆ ਮੁਲਾਜ਼ਮਾਂ ਸਮੇਤ 11 ਜਣੇ ਜ਼ਖ਼ਮੀ ਹੋ ਗਏ। ਪੁਲਿਸ ਦੇ ਇਕ ਬੁਲਾਰੇ ਨੇ ਕਿਹਾ ਕਿ ਅਤਿਵਾਦੀਆਂ ਨੇ ਸ਼ਾਮ ਲਗਭਗ 6:45 ਵਜੇ ਲਾਲ ਚੌਕ ਦੇ ਪੈਲੇਡੀਅਮ ਸਿਨੇਮਾ ਨੇੜੇ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ ਕੀਤਾ। ਹਮਲੇ 'ਚ 11 ਜਣੇ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ, ''ਅਤਿਵਾਦੀ ਹਮਲੇ 'ਚ ਚਾਰ ਪੁਲਿਸ ਮੁਲਾਜ਼ਮ, ਸੀ.ਆਰ.ਪੀ.ਐਫ਼. ਦੇ ਤਿੰਨ ਜਵਾਨ ਅਤੇ ਚਾਰ ਨਾਗਰਿਕ ਜ਼ਖ਼ਮੀ ਹੋ ਗਏ।'' ਜ਼ਖ਼ਮੀਆਂ 'ਚ ਦੋ ਔਰਤਾਂ ਵੀ ਸ਼ਾਮਲ ਹਨ।

ਜ਼ਖ਼ਮੀਆਂ ਨੂੰ ਇਕ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪੁਲਿਸ ਨੇ ਇਸ ਸਿਲਸਿਲੇ 'ਚ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।  (ਪੀਟੀਆਈ)