ਦਿੱਲੀ ਤੋਂ ਲੈ ਕੇ ਪੰਜਾਬ ਤੱਕ AAP ਦੀ ਜਿੱਤ ਦਾ ਜਸ਼ਨ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਸ਼ਟਰੀ ਰਾਜਧਾਨੀ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦੇ ਨਜੀਤੇ ਆਉਣੇ ਸ਼ੁਰੂ ਹੋ ਗਏ ਹਨ।

Photo

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦੇ ਨਜੀਤੇ ਆਉਣੇ ਸ਼ੁਰੂ ਹੋ ਗਏ ਹਨ। ਜਿੱਤ ਵੱਲ ਵਧ ਰਹੇ ਕਦਮਾਂ ਦੇ ਨਾਲ-ਨਾਲ ਰਾਜਧਾਨੀ ਦਿੱਲੀ ਅਤੇ ਦੇਸ਼ ਦੇ ਕਈ ਹੋਰ ਇਲਾਕਿਆਂ ਵਿਚ ਜਸ਼ਨ ਦਾ ਮਾਹੌਲ ਵੀ ਵਧਦਾ ਜਾ ਰਿਹਾ ਹੈ। ਦਿੱਲੀ ਦੇ ਨਾਲ-ਨਾਲ ਪੰਜਾਬ ਵਿਚ ਵੀ ਆਪ ਦੇ ਜਿੱਤ ਦਾ ਜਸ਼ਨ ਧੂੰਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਹੁਣ ਤੱਕ ਆਪ ਨੇ ਦਿੱਲੀ ਦੀਆਂ ਕੁੱਲ 70 ਵਿਧਾਨ ਸਭਾ ਸੀਟਾਂ ਵਿਚੋਂ 6 ਸੀਟਾਂ ‘ਤੇ ਜਿੱਤ ਦਰਜ ਕਰ ਲਈ ਹੈ। ਚੰਡੀਗੜ੍ਹ ਵਿਚ ਵੀ ਆਪ ਦੀ ਜਿੱਤ ਦਾ ਜਸ਼ਨ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿਚ ਜਲੰਧਰ, ਲੁਧਿਆਣਾ ਅਤੇ ਹੋਰ ਕਈ ਜ਼ਿਲ੍ਹਿਆਂ ਵਿਚ ਵੀ ਆਪ ਦੀ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਹੈ। 

ਦੱਸ ਦਈਏ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਦੇ ਬਹੁਮਤ ਹਾਸਲ ਕਰਨ ਤੋਂ ਬਾਅਦ ਪਾਰਟੀ ਦਫਤਰ ਵਿਚ ਜਸ਼ਨ ਦਾ ਮਾਹੌਲ ਬਣ ਚੁਕਿਆ ਹੈ। ਆਪ ਦੇ ਦਫਤਰ ਵਿਚ ਕੈਂਪੇਨ ਗੀਤ ‘ਲਗੇ ਰਹੋ ਕੇਜਰੀਵਾਲ’ ਵੱਜ ਰਿਹਾ ਹੈ। ਪਾਰਟੀ ਦੇ ਵਰਕਰ ਜਸ਼ਨ ਮਨਾ ਰਹੇ ਹਨ। ਇਸ ਤੋਂ ਪਹਿਲਾਂ ਮੰਗਲਵਾਰ ਦੀ ਸਵੇਰੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਦੇ ਬਾਹਰ ਨਵਾਂ ਪੋਸਟਰ ਲਗਾਇਆ ਗਿਆ ਸੀ।

ਇਸ ਪੋਸਟਰ ‘ਤੇ ਲਿਖਿਆ ਸੀ, ‘ਚੰਗੇ ਹੋਣਗੇ 5 ਸਾਲ, ਦਿੱਲੀ ਵਿਚ ਤਾਂ ਕੇਜਰੀਵਾਲ’। ਦਿੱਲੀ ਤੋਂ ਇਲਾਵਾ ਪੰਜਾਬ ਵਿਚੋਂ ਵੀ ਜਸ਼ਨ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਾਲ 2015 ਦੇ ਚੋਣ ਨਤੀਜਿਆਂ ਵਿਚ ਦਿੱਲੀ ਵਿਧਾਨ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਰਵਿੰਦ ਕੇਜਰੀਵਾਲ ਨੇ ਜਿੱਤ ਹਾਸਲ ਕੀਤੀ ਸੀ।

ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ, ਦਿੱਲੀ ਵਿਚ ਕੁੱਲ ਵੋਟਰਾਂ ਦੀ ਗਿਣਤੀ 1,46,92,136 ਹੈ, ਜਿਨ੍ਹਾਂ ਨੇ ਕੁੱਲ 2,689 ਸਥਾਨਾਂ ‘ਤੇ ਸਥਾਪਤ ਕੀਤੇ ਗਏ ਕੁੱਲ 13,750 ਵੋਟਿੰਗ ਕੇਂਦਰਾਂ ਵਿਚ ਅਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ। ਰਾਸ਼ਟਰੀ ਰਾਜਧਾਨੀ ਵਿਚ ਮਹਿਲਾ ਵੋਟਰਾਂ ਦੀ ਗਿਣਤੀ 66,35,635 ਹੈ, ਜਦਕਿ ਇੱਥੇ ਕੁੱਲ 80,55,686 ਮਰਦ ਵੋਟਰ ਹਨ।