ਕੈਨੇਡਾ ਦਾ ਦਾਅਵਾ- ਜਸਟਿਨ ਟਰੂਡੋ ਨੇ ਮੋਦੀ ਨਾਲ ਗੱਲਬਾਤ ਦੌਰਾਨ ਕਿਸਾਨ ਅੰਦੋਲਨ 'ਤੇ ਕੀਤੀ ਚਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨਾਗਰਿਕਾਂ ਲਈ ਆਰਥਿਕ ਸਹਾਇਤਾ ਪ੍ਰਦਾਨ ਕਰਨ ਲਈ ਆਪਣੇ ਸਬੰਧਿਤ ਯਤਨਾਂ 'ਤੇ ਗੱਲਬਾਤ ਕੀਤੀ।

Justin Trudeau

ਨਵੀਂ ਦਿੱਲੀ -ਕਿਸਾਨ ਅੰਦੋਲਨ ਦੇ ਮੁੱਦੇ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਹਿਲੀ ਵਾਰ ਅੱਜ ਫੋਨ 'ਤੇ ਗੱਲਬਾਤ ਕੀਤੀ। ਇਸ ਵਿਚਕਾਰ ਕੈਨੇਡਾ ਨੇ ਆਪਣੇ ਬਿਆਨ 'ਚ ਕਿਹਾ ਹੈ, 'ਦੋਹਾਂ ਨੇਤਾਵਾਂ ਨੇ ਕੋਰੋਨਾ ਮਹਾਂਮਾਰੀ ਨਾਲ ਲੜਨ, ਆਪਣੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਅਤੇ ਆਪਣੇ ਨਾਗਰਿਕਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਨ ਲਈ ਸਬੰਧਿਤ ਯਤਨਾਂ 'ਤੇ ਗੱਲਬਾਤ ਕੀਤੀ।'

ਟਰੂਡੋ ਨੇ ਕਿਸਾਨ ਅੰਦੋਲਨ 'ਤੇ ਫਿਰ ਕੀਤਾ ਜ਼ਿਕਰ- 
ਬਿਆਨ 'ਚ ਅੱਗੇ ਲਿਖਿਆ ਗਿਆ ਹੈ, 'ਦੋਹਾਂ ਨੇਤਾਵਾਂ ਨੇ ਕੈਨੇਡਾ ਅਤੇ ਭਾਰਤ ਦੇ ਲੋਕਤੰਤਰੀ ਸਿਧਾਂਤਾਂ ਪ੍ਰਤੀ ਵਚਨਬੱਧਤਾ, ਹਾਲੀਆ ਵਿਰੋਧ ਪ੍ਰਦਰਸ਼ਨ ਅਤੇ ਗੱਲਬਾਤ ਰਾਹੀਂ ਮੁੱਦਿਆਂ ਨੂੰ ਹੱਲ ਕਰਨ ਦੇ ਮਹੱਤਵ 'ਤੇ ਚਰਚਾ ਕੀਤੀ। ਹਾਲਾਂਕਿ ਭਾਰਤ ਦੇ ਬਿਆਨ 'ਚ ਅੰਦੋਲਨ ਨੂੰ ਲੈ ਕੇ ਕੁਝ ਵੀ ਨਹੀਂ ਕਿਹਾ ਗਿਆ ਹੈ।'

ਕੈਨੇਡੀਅਨ ਪ੍ਰਧਾਨ ਮੰਤਰੀ ਨੇ ਨਰਿੰਦਰ ਮੋਦੀ ਨੂੰ ਫੋਨ ਜ਼ਰੀਏ ਅਪਣੇ ਦੇਸ਼ ਵਿਚ ਕੋਵਿਡ-19 ਵੈਕਸੀਨ ਦੀਆਂ ਜ਼ਰੂਰਤਾਂ ਸਬੰਧੀ ਦੱਸਿਆ।  ਇਸ ਗੱਲਬਾਤ ਦੀ ਜਾਣਕਾਰੀ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ 'ਤੇ ਦਿੱਤੀ ਹੈ।

ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਭਰੋਸਾ ਦਿੱਤਾ ਕਿ ਭਾਰਤ ਕੈਨੇਡਾ ਦੀ ਟੀਕਾਕਰਣ ਮੁਹਿੰਮ ਵਿਚ ਪੂਰਾ ਯੋਗਦਾਨ ਦੇਵੇਗਾ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਨਰਿੰਦਰ ਮੋਦੀ ਨੂੰ ਫੋਨ ਜ਼ਰੀਏ ਅਪਣੇ ਦੇਸ਼ ਵਿਚ ਕੋਵਿਡ-19 ਵੈਕਸੀਨ ਦੀਆਂ ਜ਼ਰੂਰਤਾਂ ਸਬੰਧੀ ਦੱਸਿਆ।

ਟਵੀਟ 'ਚ ਉਨ੍ਹਾਂ ਲਿਖਿਆ, ''ਮੇਰੇ ਮਿੱਤਰ ਜਸਟਿਨ ਟਰੂਡੋ ਦਾ ਫੋਨ ਆਉਣ 'ਤੇ ਖ਼ੁਸ਼ੀ ਹੋਈ। ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਕੈਨੇਡਾ ਨੇ ਕੋਵਿਡ ਵੈਕਸੀਨ ਦੀ ਜਿੰਨੀ ਖ਼ੁਰਾਕ ਦੀ ਮੰਗ ਕੀਤੀ ਹੈ, ਉਸ ਦੀ ਸਪਲਾਈ ਪੂਰੀ ਤਰ੍ਹਾਂ ਯਕੀਨੀ ਬਣਾਉਣ ਲਈ ਭਾਰਤ ਸਾਰੇ ਯਤਨ ਕਰੇਗਾ।