ਸੋਸ਼ਲ ਮੀਡੀਆ 'ਤੇ ਅਫ਼ਵਾਹ ਫੈਲਾਉਣ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ- ਰਵੀ ਸ਼ੰਕਰ ਪ੍ਰਸਾਦ
ਰਾਜ ਸਭਾ 'ਚ ਬੋਲੇ ਰਵੀ ਸ਼ੰਕਰ ਪ੍ਰਸਾਦ- ਡਿਜੀਟਲ ਇੰਡੀਆ ਪ੍ਰੋਗਰਾਮ ਵਿਚ ਸੋਸ਼ਲ ਮੀਡੀਆ ਦੀ ਅਹਿਮ ਭੂਮਿਕਾ
ਨਵੀਂ ਦਿੱਲੀ: ਰਾਜ ਸਭਾ ਵਿਚ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਅਸੀਂ ਸੋਸ਼ਲ ਮੀਡੀਆ ਦਾ ਬਹੁਤ ਸਤਿਕਾਰ ਕਰਦੇ ਹਾਂ, ਇਸ ਨੇ ਆਮ ਲੋਕਾਂ ਨੂੰ ਸ਼ਕਤੀ ਦਿੱਤੀ ਹੈ। ਡਿਜੀਟਲ ਇੰਡੀਆ ਪ੍ਰੋਗਰਾਮ ਵਿਚ ਸੋਸ਼ਲ ਮੀਡੀਆ ਦੀ ਵੱਡੀ ਭੂਮਿਕਾ ਹੈ। ਹਾਲਾਂਕਿ ਜੇਕਰ ਸੋਸ਼ਲ ਮੀਡੀਆ ਦੀ ਜਾਅਲੀ ਖ਼ਬਰਾਂ ਫੈਲਾਉਣ, ਹਿੰਸਾ ਭੜਕਾਉਣ ਲਈ ਦੁਰਵਰਤੋਂ ਕੀਤੀ ਜਾਂਦੀ ਹੈ ਤਾਂ ਇਸ ‘ਤੇ ਕਾਰਵਾਈ ਕੀਤੀ ਜਾਵੇਗੀ।
ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਟਵਿਟਰ ਖਿਲਾਫ ਸਖ਼ਤ ਸਟੈਂਡ ਲੈਂਦੇ ਹੋਏ ਕਿਹਾ ਕਿ ਭਾਰਤ ਦੇ ਕਾਨੂੰਨ ਦੀ ਪਾਲਣਾ ਕਰਨੀ ਪਏਗੀ। ਕਿਸੇ ਨੂੰ ਵੀ ਸੋਸ਼ਲ ਮੀਡੀਆ ਰਾਹੀਂ ਅਫਵਾਹਾਂ ਫੈਲਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਸੇ ਸਮੇਂ, ਯੂਐਸ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਹਾ, "ਆਮ ਤੌਰ 'ਤੇ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਅਮਰੀਕਾ ਵਿਸ਼ਵ ਭਰ ਦੇ ਲੋਕਤੰਤਰੀ ਕਦਰਾਂ ਕੀਮਤਾਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ।" ਮੇਰੇ ਖਿਆਲ ਵਿਚ ਜਦੋਂ ਟਵਿਟਰ ਨੀਤੀਆਂ ਦੀ ਗੱਲ ਆਉਂਦੀ ਹੈ ਤਾਂ ਟਵਿਟਰ ਨੂੰ ਵੀ ਇਸ ਨੂੰ ਸਮਝਣਾ ਪਵੇਗਾ। ''