Farmer protest : ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਦਿੱਲੀ ਪੁਲਿਸ ਅਲਰਟ, ਉੱਤਰ ਪੂਰਬੀ ਜ਼ਿਲ੍ਹੇ 'ਚ ਧਾਰਾ 144 ਲਾਗੂ
Farmer protest : ਸਿੰਘੂ ਬਾਰਡਰ 'ਤੇ ਵਧਾਈ ਚੌਕਸੀ
Delhi police alert regarding the demonstration of farmers News: ਕਿਸਾਨਾਂ ਵਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੂੰ ਚੌਕਸ ਕਰ ਦਿਤਾ ਗਿਆ ਹੈ। ਪੁਲਿਸ ਨੇ ਇਹਤਿਆਤ ਵਜੋਂ ਕਈ ਸੁਰੱਖਿਆ ਉਪਾਅ ਕੀਤੇ ਹਨ।
ਇਹ ਵੀ ਪੜ੍ਹੋ: Gurdaspur News : ਗੁਰਦਾਸਪੁਰ 'ਚ ਸੜਕ ਕਿਨਾਰੇ ਮਿਲੀ ਨੌਜਵਾਨ ਦੀ ਲਾਸ਼, ਕੋਲੋ ਮਿਲੀਆਂ ਨਸ਼ੀਲੀਆਂ ਗੋਲੀਆਂ
ਇਸ ਸਬੰਧ ਵਿਚ ਪੁਲਿਸ ਨੇ ਉੱਤਰ ਪੂਰਬੀ ਦਿੱਲੀ ਵਿਚ ਧਾਰਾ 144 ਲਾਗੂ ਕਰ ਦਿਤੀ ਹੈ। ਨਾਲ ਹੀ ਸਿੰਘੂ ਬਾਰਡਰ 'ਤੇ ਚੌਕਸੀ ਵਧਾ ਦਿਤੀ ਗਈ ਹੈ। ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਮੌਕੇ 'ਤੇ ਤਿੰਨ ਹਜ਼ਾਰ ਸਿਪਾਹੀ ਤਾਇਨਾਤ ਕੀਤੇ ਜਾਣਗੇ।
ਇਹ ਵੀ ਪੜ੍ਹੋ: Jalandhar News: ਕੈਂਬਰਿਜ ਸਕੂਲ ਨੂੰ ਪੰਜਾਬ ਸਰਕਾਰ ਦਾ ਨੋਟਿਸ ਜਾਰੀ, ਪੰਜਾਬੀ ਵਿਸ਼ਾ ਲਾਜ਼ਮੀ ਤੌਰ 'ਤੇ ਨਾ ਪੜ੍ਹਾਉਣ ਦੇ ਦੋਸ਼
ਭਾਰਤੀ ਨੌਜਵਾਨ ਕਿਸਾਨ ਯੂਨੀਅਨ ਦੇ ਅਧਿਕਾਰੀਆਂ ਨੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਲੈ ਕੇ ਸੋਨੀਪਤ ਦੇ ਖਰਖੌਦਾ ਇਲਾਕੇ ਤੋਂ ਇੱਕ ਵੀਡੀਓ ਜਾਰੀ ਕੀਤਾ ਹੈ। ਜਿਸ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਕਿਸਾਨ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਧਿਆਨ ਨਾ ਦੇਣ, ਦਿੱਲੀ ਜਾਣ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਕਿਸਾਨ ਆਪਣੇ ਟਰੈਕਟਰਾਂ ਨਾਲ ਦਿੱਲੀ ਜ਼ਰੂਰ ਜਾਣਗੇ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart fromDelhi police alert regarding the demonstration of farmers News, stay tuned to Rozana Spokesman