Bus falls into ravine in Guatemala, 55 dead
ਗੁਆਟੇਮਾਲਾ ਸਿਟੀ : ਗੁਆਟੇਮਾਲਾ ਦੀ ਰਾਜਧਾਨੀ ਦੇ ਬਾਹਰੀ ਇਲਾਕੇ ਵਿਚ ਸੋਮਵਾਰ ਨੂੰ ਇਕ ਬੱਸ ਦੇ ਖੱਡ ਵਿਚ ਡਿੱਗਣ ਕਾਰਨ ਘੱਟੋ-ਘੱਟ 55 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਜਨਤਕ ਮੰਤਰਾਲਾ ਦੇ ਜਾਂਚ ਅਧਿਕਾਰੀਆਂ ਨੇ ਕਿਹਾ ਕਿ ਘਟਨਾ ਸਥਾਨ ਤੋਂ 53 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਸੈਨ ਜੁਆਨ ਡੀ ਡਾਇਓਸ ਹਸਪਤਾਲ ਨੇ ਪੁਸ਼ਟੀ ਕੀਤੀ ਹੈ ਕਿ ਉੱਥੇ ਲਿਆਂਦੇ ਗਏ 2 ਯਾਤਰੀਆਂ ਦੀ ਵੀ ਮੌਤ ਹੋ ਗਈ ਹੈ।
ਫ਼ਾਇਰ ਵਿਭਾਗ ਦੇ ਬੁਲਾਰੇ ਐਡਵਿਨ ਵਿਲਾਗ੍ਰਾਨ ਨੇ ਕਿਹਾ ਕਿ ਬੱਸ ਕਈ ਵਾਹਨਾਂ ਨਾਲ ਟਕਰਾ ਗਈ ਅਤੇ ਸੜਕ ਤੋਂ ਤਿਲਕ ਕੇ ਡੂੰਘੀ ਖੱਡ ਵਿਚ ਡਿੱਗ ਗਈ। ਇਸ ਘਟਨਾ ਵਿਚ ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ। ਬੱਸ ਪ੍ਰੋਗਰੈਸੋ ਤੋਂ ਆ ਰਹੀ ਸੀ। ਇਕ ਅਧਿਕਾਰੀ ਨੇ ਦਸਿਆ ਕਿ ਪੀੜਤਾਂ ਵਿਚ ਬੱਚੇ ਵੀ ਸ਼ਾਮਲ ਹਨ। ਰਾਸ਼ਟਰਪਤੀ ਬਰਨਾਰਡੋ ਅਰੇਵਾਲੋ ਨੇ ਇਸ ਘਟਨਾ ’ਤੇ ਸੋਗ ਪ੍ਰਗਟ ਕੀਤਾ ਅਤੇ ਇਕ ਦਿਨ ਦਾ ਰਾਸ਼ਟਰੀ ਸੋਗ ਐਲਾਨ ਕੀਤਾ।