MP Rashid: ਜੇਲ ’ਚ ਬੰਦ ਸੰਸਦ ਮੈਂਬਰ ਰਾਸ਼ਿਦ ਨੂੰ ਪੈਰੋਲ ਮਿਲੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਹਾਈ ਕੋਰਟ ਨੇ ਸੰਸਦ ’ਚ ਹਾਜ਼ਰੀ ਲਈ ਦੋ ਦਿਨਾਂ ਦੀ ਦਿਤੀ ਪੈਰੋਲ

Jailed MP Rashid got parole

 

MP Rashid:  ਦਿੱਲੀ ਹਾਈ ਕੋਰਟ ਨੇ ਜੇਲ ’ਚ ਬੰਦ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਉਰਫ਼ ਰਾਸ਼ਿਦ ਇੰਜੀਨੀਅਰ ਨੂੰ ਸੰਸਦ ਦੇ ਮੌਜੂਦਾ ਸੈਸ਼ਨ ’ਚ ਸ਼ਾਮਲ ਹੋਣ ਲਈ ਦੋ ਦਿਨਾਂ ਦੀ ਹਿਰਾਸਤੀ ਪੈਰੋਲ ਦੀ ਮਨਜ਼ੂਰੀ ਦੇ ਦਿਤੀ ਹੈ। ਜਸਟਿਸ ਵਿਕਾਸ ਮਹਾਜਨ ਨੇ ਕਿਹਾ ਕਿ ਰਾਸ਼ਿਦ 11 ਅਤੇ 13 ਫ਼ਰਵਰੀ ਨੂੰ ਸੰਸਦ ਸੈਸ਼ਨ ’ਚ ਸ਼ਾਮਲ ਹੋ ਸਕਦੇ ਹਨ। 

ਹਿਰਾਸਤ ਪੈਰੋਲ ’ਚ ਇਕ ਕੈਦੀ ਨੂੰ ਹਥਿਆਰਬੰਦ ਪੁਲਿਸ ਕਰਮਚਾਰੀਆਂ ਵਲੋਂ ਮੁਲਾਕਾਤ ਵਾਲੀ ਥਾਂ ’ਤੇ ਲਿਜਾਇਆ ਜਾਂਦਾ ਹੈ। ਰਾਸ਼ਿਦ ’ਤੇ ਜ਼ਮਾਨਤ ਦੀਆਂ ਸ਼ਰਤਾਂ ਵੀ ਲਗਾਈਆਂ ਗਈਆਂ ਹਨ, ਜਿਸ ’ਚ ਸੈੱਲਫੋਨ ਦੀ ਵਰਤੋਂ ਨਾ ਕਰਨਾ ਜਾਂ ਮੀਡੀਆ ਨੂੰ ਸੰਬੋਧਿਤ ਨਾ ਕਰਨਾ ਸ਼ਾਮਲ ਸੀ। ਅਦਾਲਤ ਨੇ ਕਿਹਾ ਕਿ ਰਾਸ਼ਿਦ ਨੂੰ ਲੋਕ ਸਭਾ ਲਿਜਾਇਆ ਜਾਵੇਗਾ ਅਤੇ ਵਾਪਸ ਲਿਆਂਦਾ ਜਾਵੇਗਾ ਅਤੇ ਸੰਸਦ ਦੇ ਅੰਦਰ ਸੁਰੱਖਿਆ ਦਾ ਫੈਸਲਾ ਸਕੱਤਰ ਜਨਰਲ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕੀਤਾ ਜਾਵੇਗਾ।

ਬਾਰਾਮੂਲਾ ਦੇ ਸੰਸਦ ਮੈਂਬਰ ਜੰਮੂ-ਕਸ਼ਮੀਰ ’ਚ ਵੱਖਵਾਦੀਆਂ ਅਤੇ ਅਤਿਵਾਦੀ ਸਮੂਹਾਂ ਨੂੰ ਫੰਡ ਦੇਣ ਦੇ ਦੋਸ਼ਾਂ ਨਾਲ ਅਤਿਵਾਦੀ ਫੰਡਿੰਗ ਦੇ ਮਾਮਲੇ ’ਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ। ਅਦਾਲਤ ਨੇ 7 ਫ਼ਰਵਰੀ ਨੂੰ ਹਿਰਾਸਤ ਪੈਰੋਲ ’ਤੇ ਅਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।