ਕੋਰੋਨਾ ਤੋਂ ਬਚਣ ਲਈ ਲੋਕਾਂ ਨੇ ਪੀਤੀ ਸ਼ਰਾਬ, 44 ਦੀ ਹੋਈ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਈਰਾਨ ਕੋਰੋਨਾ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ, ਜਿਥੇ ਸਾਰੇ ਕੈਦੀ ਇਸ ਵਾਇਰਸ ਦੇ ਡਰ ਕਾਰਨ ਅਸਥਾਈ ਤੌਰ 'ਤੇ ਰਿਹਾਅ ਹੋ ਗਏ ਹਨ, ਦੂਜੇ ਪਾਸੇ ਜ਼ਹਿਰੀਲੀ ਸ਼ਰਾਬ

File Photo

ਨਵੀਂ ਦਿੱਲੀ- ਈਰਾਨ ਕੋਰੋਨਾ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ, ਜਿਥੇ ਸਾਰੇ ਕੈਦੀ ਇਸ ਵਾਇਰਸ ਦੇ ਡਰ ਕਾਰਨ ਅਸਥਾਈ ਤੌਰ 'ਤੇ ਰਿਹਾਅ ਹੋ ਗਏ ਹਨ, ਦੂਜੇ ਪਾਸੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ ਵਧ ਕੇ 44 ਹੋ ਗਈ ਹੈ। ਇੱਕ  ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ, ਇਹ ਘਟਨਾ ਦੱਖਣ-ਪੱਛਮੀ ਖੁਜ਼ਸਤਾਨ ਪ੍ਰਾਂਤ ਦੇ ਅਹਿਵਾਜ ਦੀ ਹੈ। ਉੱਥੋਂ ਦੇ ਲੋਕਾਂ ਵੱਲੋਂ ਇਸ ਵਾਇਰਸ ਤੋਂ ਬਚਣ ਲਈ ਸ਼ਰਾਬ ਪੀਤੀ ਗਈ।

ਰਿਪੋਰਟ 'ਚ ਕਿਹਾ ਗਿਆ ਹੈ ਕਿ ਜ਼ਹਿਰੀਲੀ ਸ਼ਰਾਬ ਇਸ ਲਈ ਪੀਤੀ ਗਈ ਸੀ ਕਿਉਂਕਿ ਇਹ ਅਫਵਾਹ ਸੀ ਕਿ ਸ਼ਰਾਬ ਕੋਰੋਨਾ ਵਾਇਰਸ ਦੀ ਲਾਗ ਦਾ ਮੁਕਾਬਲਾ ਕਰ ਸਕਦੀ ਹੈ। ਇਰਾਨਾ ਨਾਲ ਇਕ ਇੰਟਰਵਿਊ ਦੌਰਾਨ ਅਹਵਾਜ਼ ਜੌਂਦੀ ਸ਼ਾਹਪੁਰ ਯੂਨੀਵਰਸਿਟੀ ਆਫ ਮੈਡੀਕਲ ਸਾਇੰਸਜ਼ ਦੇ ਬੁਲਾਰੇ ਡਾ. ਅਲੀ ਈਸ਼ਾਨਪੁਰ ਨੇ ਕਿਹਾ, "ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕੁਝ ਲੋਕਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਦੇਸ਼ ਭਰ ਵਿਚ ਹੁਣ ਤਕ 270 ਲੋਕਾਂ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।”

ਇਰਾਨ ਨੇ ਸੂਬੇ ਦੇ ਡਿਪਟੀ ਸਰਕਾਰੀ ਵਕੀਲ ਅਲੀ ਬੀਰਵੰਡ ਦੇ ਹਵਾਲੇ ਨਾਲ ਕਿਹਾ ਕਿ ਜ਼ਹਿਰੀਲੀ ਸ਼ਰਾਬ ਵੇਚਣ ਦੇ ਜੁਰਮ ਦੇ ਨਾਲ ਵੱਖ-ਵੱਖ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਭਾਰਤ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਦੇਸ਼ ਵਿਚ ਸੰਕਰਮਿਤ ਮਾਮਲਿਆਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ ਅਤੇ ਹੁਣ ਸੰਕਰਮਿਤ ਮਾਮਲਿਆਂ ਦੀ ਗਿਣਤੀ 50 ਨੂੰ ਪਾਰ ਕਰ ਗਈ ਹੈ।

ਪੁਣੇ ਵਿਚ ਕੋਰੋਨਾ ਵਾਇਰਸ ਦੇ ਪੰਜ ਮਾਮਲੇ ਸਕਾਰਾਤਮਕ ਪਾਏ ਗਏ ਹਨ। ਪੁਣੇ ਵਿੱਚ ਕੋਰੋਨਾ ਵਾਇਰਸ ਕੋਵਿਡ -19 ਦੇ ਦੋ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ 3 ਹੋਰ ਲੋਕਾਂ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਹਨ।