road accident
ਆਗਰਾ :ਉੱਤਰ ਪ੍ਰਦੇਸ਼ ਵਿੱਚ ਵੀਰਵਾਰ ਤੜਕਸਾਰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਹੋਏ ਇੱਕ ਸੜਕ ਹਾਦਸੇ ਵਿੱਚ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 3 ਗੰਭੀਰ ਜ਼ਖਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਖੜੇ ਟਰੱਕ ਨਾਲ ਜਾ ਟਕਰਾਈ।ਜਾਣਕਾਰੀ ਮੁਤਾਬਕ ਸਕਾਰਪੀਓ ਵਿਚ ਕੁੱਲ 13 ਲੋਕ ਸਵਾਰ ਸਨ।ਇਹ ਸਾਰੇ ਬਿਹਾਰ ਦੇ ਗਯਾ ਦੇ ਰਹਿਣ ਵਾਲੇ ਸਨ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ
ਆਗਰਾ ਦੇ ਐਸਪੀ ਨੇ ਦੱਸਿਆ ਕਿ ਦੋਵੇਂ ਵਾਹਨ ਉਲਟ ਦਿਸ਼ਾ ਵੱਲ ਜਾ ਰਹੇ ਸਨ। ਸਕਾਰਪੀਓ ਹਾਈਵੇ 'ਤੇ ਆਪਣਾ ਕੰਟਰੋਲ ਗੁਆ ਬੈਠੀ ਅਤੇ ਡਿਵਾਈਡਰ ਨੂੰ ਪਾਰ ਕਰ ਕੇ ਦੂਜੇ ਪਾਸੇ ਚਲੀ ਗਈ ਜਿਸ ਨਾਲ ਇਹ ਦੁਰਘਟਨਾ ਵਾਪਰੀ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।